01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੁਰੱਖਿਅਤ ਮਾਤਰਤਵ ਅਭਿਆਨ ਦੇ 10 ਸਾਲ ਪੂਰੇ ਹੋਣ 'ਤੇ ਲਗਾਏ ਜਾਂਚ ਕੈਂਪ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਕੌਹਰੀਆਂ, 9 ਜੂਨ (ਸੁਨੀਲ ਕੁਮਾਰ ਗਰਗ) - ਸਿਵਲ ਸਰਜਨ ਡਾ. ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜਿੰਦਰ ਕੌਰ ਕਾਹਲੋਂ ਦੀ ਅਗਵਾਈ ਵਿੱਚ ਸਿਹਤ ਬਲਾਕ ਕੌਹਰੀਆਂ ਅਧੀਨ ਸਿਹਤ ਸੰਸਥਾਵਾਂ ਵਿਖੇ ਗਰਭਵਤੀ ਮਹਿਲਾਵਾਂ ਦੀ ਸਿਹਤ ਸੁਰੱਖਿਆ ਨੂੰ ਸਮਰਪਿਤ 'ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ' ਦੇ ਸਫਲਤਾਪੂਰਵਕ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਏ ਗਏ | ਡਾ. ਬਲਜਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਇਸ ਅਹਿਮ ਯੋਜਨਾ ਤਹਿਤ ਗਰਭਵਤੀ ਮਾਵਾਂ ਨੂੰ ਪੂਰੀ ਤਰ੍ਹਾਂ ਮੁਫ਼ਤ ਅਤੇ ਉੱਚ-ਮਿਆਰੀ ਚਿਕਿਤਸਾ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਇਹ ਵਿਸ਼ੇਸ਼ ਡਾਕਟਰੀ ਸਹੂਲਤਾਂ ਹਰ ਮਹੀਨੇ ਦੀ 9 ਅਤੇ 23 ਤਾਰੀਖ਼ ਨੂੰ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਨਿਰੰਤਰ ਉਪਲਬਧ ਰਹਿੰਦੀਆਂ ਹਨ | ਇਨ੍ਹਾਂ ਕੈਂਪਾਂ ਦੌਰਾਨ ਪਹੁੰਚੀਆਂ ਗਰਭਵਤੀ ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ ਕਰਨ ਦੇ ਨਾਲ-ਨਾਲ ਖ਼ੂਨ ਤੇ ਪਿਸ਼ਾਬ ਦੇ ਲੋੜੀਂਦੇ ਟੈਸਟ ਕੀਤੇ ਗਏ, ਉੱਚ ਜੋਖ਼ਮ ਵਾਲੇ ਗਰਭ ਅਵਸਥਾ ਦੇ ਮਾਮਲਿਆਂ ਦੀ ਨਿਸ਼ਾਨਦੇਹੀ ਕੀਤੀ ਗਈ ਅਤੇ ਮਾਹਿਰ ਡਾਕਟਰਾਂ ਵੱਲੋਂ ਪੋਸ਼ਣ ਸੰਬੰਧੀ ਜ਼ਰੂਰੀ ਮਸ਼ਵਰੇ ਦਿੱਤੇ ਗਏ | ਇਸ ਦੇ ਨਾਲ ਹੀ ਮਹਿਲਾਵਾਂ ਨੂੰ ਗਰਭ ਦੌਰਾਨ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਚੰਗੀ ਜੀਵਨ ਸ਼ੈਲੀ ਬਾਰੇ ਵੀ ਜਾਗਰੂਕ ਕੀਤਾ ਗਿਆ | ਨਰਿੰਦਰ ਪਾਲ ਸਿੰਘ ਬਲਾਕ ਐਜੂਕੇਟਰ ਨੇ ਗਰਭਵਤੀ ਮਾਵਾਂ ਨੂੰ ਸੰਤੁਲਿਤ ਖ਼ੁਰਾਕ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜ਼ਰੂਰੀ ਨਹੀਂ ਕਿ ਮਹਿੰਗਾ ਭੋਜਨ ਹੀ ਜ਼ਿਆਦਾ ਪੌਸ਼ਟਿਕ ਹੋਵੇ, ਸਥਾਨਕ ਫਲ ਤੇ ਸਬਜ਼ੀਆਂ ਤਾਜ਼ੀਆਂ ਤੇ ਸਸਤੀਆਂ ਉਪਲਬਧ ਹੁੰਦੀਆਂ ਹਨ ਇਸ ਲਈ ਉਨ੍ਹਾਂ ਨੂੰ ਆਪਣੇ ਖਾਣੇ 'ਚ ਸ਼ਾਮਿਲ ਕੀਤਾ ਜਾਵੇ | ਇਨ੍ਹਾਂ ਕੈਂਪਾਂ 'ਚ ਸ਼ਾਮਿਲ ਹੋਈਆਂ ਮਾਵਾਂ ਨੂੰ ਸਿਹਤਮੰਦ ਖ਼ੁਰਾਕ ਦੇ ਤੌਰ 'ਤੇ ਪੌਸ਼ਟਿਕ ਰਿਫਰੈਸ਼ਮੈਂਟ ਵੀ ਤਕਸੀਮ ਕੀਤੀ ਗਈ | ਇਸ ਮੌਕੇ ਡਾ. ਗਗਨ ਖਿਪਲਾ, ਡਾ. ਰਾਜਬੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਗਰਭਵਤੀ ਮਾਵਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ ਵਲੋਂ ਲਹਿਰਾਗਾਗਾ ਦੇ ਸਰਕਾਰੀ ਦਫ਼ਤਰਾਂ 'ਚ ਚੈਕਿੰਗ <br/> ਅਗਲੀ ਖ਼ਬਰ ਅਸਲੇ ਅਤੇ ਨਸ਼ੇ ਸਮੇਤ ਤਿੰਨ ਨੌਜਵਾਨ ਕੀਤੇ ਗਿ੍ਫ਼ਤਾਰ <br/>
Ad Position 24