01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਐਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ ਵਲੋਂ ਲਹਿਰਾਗਾਗਾ ਦੇ ਸਰਕਾਰੀ ਦਫ਼ਤਰਾਂ 'ਚ ਚੈਕਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਲਹਿਰਾਗਾਗਾ, 9 ਜੂਨ (ਅਸ਼ੋਕ ਗਰਗ) - ਐਸ.ਡੀ.ਐਮ. ਲਹਿਰਾਗਾਗਾ ਰਾਕੇਸ਼ ਪ੍ਰਕਾਸ਼ ਗਰਗ ਨੇ ਅੱਜ ਸਵੇਰੇ 7:35 ਵਜੇ ਨਾਈਟ ਸੂਟ ਵਿੱਚ ਅਚਾਨਕ ਛਾਪਾ ਮਾਰ ਕੇ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿਚ ਪਹੁੰਚ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ | ਛਾਪੇ ਦੌਰਾਨ ਨਗਰ ਕੌਂਸਲ ਦਫ਼ਤਰ, ਐਸ.ਡੀ.ਐਮ. ਦਫ਼ਤਰ ਅਤੇ ਤਹਿਸੀਲਦਾਰ ਦਫ਼ਤਰ ਲਹਿਰਾਗਾਗਾ ਵਿਚ ਲਗਭਗ 90 ਫ਼ੀਸਦੀ ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ, ਜਦੋਂਕਿ ਮਾਰਕੀਟ ਕਮੇਟੀ ਲਹਿਰਾਗਾਗਾ ਦਾ 100 ਫ਼ੀਸਦੀ ਸਟਾਫ਼ ਗ਼ੈਰ ਹਾਜ਼ਰ ਮਿਲਿਆ | ਐਸ.ਡੀ.ਐਮ. ਨੇ ਗ਼ੈਰ ਹਾਜ਼ਰ ਕਰਮਚਾਰੀਆਂ ਵਿਰੁੱਧ ਸ਼ੋ-ਕਾਜ ਨੋਟਿਸ ਜਾਰੀ ਕਰ ਦਿੱਤੇ ਹਨ | ਇਸ ਮਾਮਲੇ ਵਿਚ ਵਿਭਾਗੀ ਕਾਰਵਾਈ ਆਗਾਮੀ ਸਮੇਂ ਵਿੱਚ ਹੋਣ ਦੀ ਉਮੀਦ ਹੈ | ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮੇਂ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ, ਫਿਰ ਵੀ ਬਹੁਤੀ ਗਿਣਤੀ ਵਿੱਚ ਕਰਮਚਾਰੀ ਡਿਊਟੀ 'ਤੇ ਮੌਜੂਦ ਨਹੀਂ ਸਨ | ਐਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਅਨੁਸ਼ਾਸਨ ਬਣਾਈ ਰੱਖਣ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਸ ਤਰ੍ਹਾਂ ਦੀਆਂ ਚੈੱਕਿੰਗਾਂ ਜਾਰੀ ਰਹਿਣਗੀਆਂ | ਸ਼੍ਰੀ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਹਨ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਆਪਣੇ ਦਫ਼ਤਰਾਂ ਵਿੱਚ ਪਹੁੰਚ ਕੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਨ ਦੀ ਤਰਜੀਹ ਦੇਣ |

Ad Position 22
No active advertisement
ਪਿਛਲੀ ਖ਼ਬਰ ਥਾਣਾ ਸਦਰ ਅਹਿਮਦਗੜ੍ਹ ਦੇ ਪਿੰਡਾਂ ਅੰਦਰ 'ਬੇਖ਼ੌਫ ਚੋਰਾਂ ਦਾ ਕਹਿਰ' ਜਾਰੀ <br/> ਅਗਲੀ ਖ਼ਬਰ ਸੁਰੱਖਿਅਤ ਮਾਤਰਤਵ ਅਭਿਆਨ ਦੇ 10 ਸਾਲ ਪੂਰੇ ਹੋਣ 'ਤੇ ਲਗਾਏ ਜਾਂਚ ਕੈਂਪ <br/>
Ad Position 24