02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਥਾਣਾ ਸਦਰ ਅਹਿਮਦਗੜ੍ਹ ਦੇ ਪਿੰਡਾਂ ਅੰਦਰ 'ਬੇਖ਼ੌਫ ਚੋਰਾਂ ਦਾ ਕਹਿਰ' ਜਾਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਮਲੇਰਕੋਟਲਾ, 9 ਮਈ (ਮਨਜਿੰਦਰ ਸਿੰਘ ਸਰੌਦ)- ਥਾਣਾ ਸਦਰ ਅਹਿਮਦਗੜ੍ਹ ਦੇ ਪਿੰਡਾਂ ਅੰਦਰ ਪਿਛਲੇ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਘਟਣ ਦੀ ਬਜਾਏ ਆਏ ਦਿਨ ਵਧ ਰਹੀਆਂ ਹਨ | ਬੀਤੀ ਕੱਲ੍ਹ ਰਾਤ ਥਾਣਾ ਸਦਰ ਅਹਿਮਦਗੜ੍ਹ ਦੇ ਅਧੀਨ ਆਉਂਦੇ ਪਿੰਡ ਰਾਣਵਾਂ ਵਿਖੇ ਮੁੱਖ ਸੜਕ ਤੋਂ ਇਲਾਵਾ ਲਸਾੜਾ ਡਰੇਨ ਦੇ ਨਜ਼ਦੀਕ ਪੈਂਦੀਆਂ ਕਰੀਬ ਅੱਧੀ ਦਰਜਨ ਕਿਸਾਨਾਂ ਦੀ ਮੋਟਰਾਂ ਤੋਂ ਬਿਜਲੀ ਦੀਆਂ ਕੇਬਲਾਂ ਨੂੰ ਚੋਰੀ ਕਰਕੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਭਾਰੀ ਸੱਟ ਮਾਰੀ ਹੈ | ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਕੁਝ ਦਿਨ ਪਹਿਲਾਂ ਵੀ ਚੋਰਾਂ ਨੇ ਵੱਡੀ ਗਿਣਤੀ 'ਚ ਕਿਸਾਨਾਂ ਦੀਆਂ ਮੋਟਰਾਂ ਤੋਂ ਸਾਮਾਨ ਚੋਰੀ ਕੀਤਾ ਸੀ | ਇਸ ਸੰਬੰਧੀ ਗੱਲਬਾਤ ਕਰਦਿਆਂ ਪੀੜਤ ਕਿਸਾਨਾਂ ਨੇ ਦੱਸਿਆ ਕਿ ਚੋਰਾਂ ਵਲੋਂ ਜਸਵਿੰਦਰ ਸਿੰਘ, ਸੀਨੀਅਰ ਆਗੂ ਜਗਵਿੰਦਰ ਸਿੰਘ, ਨਿਰਮਲ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ, ਹਰਪਿੰਦਰ ਸਿੰਘ ਆਦਿ ਕਿਸਾਨਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਕੇਬਲਾਂ ਨੂੰ ਵੱਢ ਲਿਆ | ਉਨ੍ਹਾਂ ਆਖਿਆ ਕਿ ਇਸ ਦੇ ਨਾਲ ਹੀ ਆਰਥਿਕ ਤੌਰ 'ਤੇ ਕਮਜ਼ੋਰ ਹੋ ਚੁੱਕੇ ਕਿਸਾਨ ਵਰਗ ਨੂੰ ਦੂਹਰੀ ਮਾਰ ਪੈ ਰਹੀ ਹੈ | ਹੁਣ ਤਾਂ ਬਹੁਤ ਸਾਰੀਆਂ ਚੋਰੀ ਦੀਆਂ ਘਟਨਾਵਾਂ ਦੀ ਸ਼ਿਕਾਇਤ ਵੀ ਪੁਲਿਸ ਕੋਲ ਨਹੀਂ ਪਹੁੰਚਦੀ | ਵੇਖਣਾ ਹੋਵੇਗਾ ਕਿ ਥਾਣਾ ਸਦਰ ਅਹਿਮਦਗੜ੍ਹ ਦੇ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਕਿਸ ਤਰ੍ਹਾਂ ਦੀ ਕਾਰਵਾਈ ਕਰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਦਾ ਵਫ਼ਦ ਡਾਇਰੈਕਟਰ ਸਿੱਖਿਆ ਨੂੰ ਮਿਲਿਆ <br/> ਅਗਲੀ ਖ਼ਬਰ ਐਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ ਵਲੋਂ ਲਹਿਰਾਗਾਗਾ ਦੇ ਸਰਕਾਰੀ ਦਫ਼ਤਰਾਂ 'ਚ ਚੈਕਿੰਗ <br/>
Ad Position 24