02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲੇ ਕਰਵਾਏ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਸੰਦੌੜ, 9 ਜੂਨ (ਜਸਵੀਰ ਸਿੰਘ ਜੱਸੀ) - ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਪੂਰੇ ਪੰਜਾਬ 'ਚ ਦਸਤਾਰ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਜਿਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਬੁੱਕਣਵਾਲ ਦੇ ਸਹਿਯੋਗ ਨਾਲ ਹਫ਼ਤਾਵਾਰੀ ਦਸਤਾਰ ਸਿਖਲਾਈ ਕੈਂਪ ਲਗਾਏ ਗਏ | ਉਪਰੰਤ ਉਨ੍ਹਾਂ ਸਿੱਖਿਆਰਥੀ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਸਿਖਲਾਈ ਕੈਂਪ ਅਤੇ ਮੁਕਾਬਲੇ ਦੌਰਾਨ ਦਰਜਨਾਂ ਬੱਚਿਆਂ ਨੇ ਭਾਗ ਲਿਆ | ਹਫ਼ਤਾਵਾਰੀ ਦਸਤਾਰ ਸਿਖਲਾਈ ਕੈਂਪ ਦੌਰਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਦਸਤਾਰ ਕੋਚ ਪ੍ਰਭਪਿੰਦਰ ਸਿੰਘ ਬਾਠਾਂ ਨੇ ਹਰ ਪ੍ਰਕਾਰ ਦੀ ਦਸਤਾਰ ਸਿਖਲਾਈ ਦਿੱਤੀ | ਦਸਤਾਰ ਮੁਕਾਬਲੇ ਦੌਰਾਨ ਜੇਤੂ ਬੱਚਿਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਦਸਤਾਰਾਂ ਟਰਾਫ਼ੀਆਂ ਪ੍ਰਸ਼ੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ, ਮੈਡਲ ਤੇ ਧਾਰਮਿਕ ਲਿਟਰੇਚਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਮਨਦੀਪ ਸਿੰਘ ਖੁਰਦ ਨੇ ਕਿਹਾ ਕਿ ਬੱਚਿਆਂ 'ਚ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਲਈ ਪਿੰਡਾਂ ਸ਼ਹਿਰਾਂ ਪੱਧਰ 'ਤੇ ਪਹੁੰਚ ਕੀਤੀ ਜਾ ਰਹੀ ਹੈ | ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਕਮ ਜ਼ਿਲ੍ਹਾ ਨਿਗਰਾਨ ਭਾਈ ਚਰਨਪ੍ਰੀਤ ਸਿੰਘ ਮੌਹੋਰਾਣਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਇੰਦਰਜੀਤ ਸਿੰਘ, ਪ੍ਰਧਾਨ ਜਗਰੂਪ ਸਿੰਘ, ਖ਼ਜ਼ਾਨਚੀ ਹਰਬੰਸ ਸਿੰਘ, ਸੈਕਟਰੀ ਭਗਵਾਨ ਸਿੰਘ, ਸ਼ੇਰ ਸਿੰਘ, ਗੁਰਜੰਟ ਸਿੰਘ, ਦਸਤਾਰ ਕੋਚ ਪ੍ਰਭਪਿੰਦਰ ਸਿੰਘ ਬਾਠਾਂ, ਅੰਮਿ੍ਤਪ੍ਰੀਤ ਸਿੰਘ ਖੁਰਦ, ਵਿਕਰਮਜੀਤ ਸਿੰਘ ਰਾਠੀ, ਵਰੁਨ ਸਿੰਘ ਰਟੋਲਾ ਅਤੇ ਸਮੂਹ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ 'ਤੇ ਭਾਜਪਾ ਸਰਕਾਰ ਨੇ ਪਾਇਆ ਹੋਰ ਭਾਰ - ਭਰਾਜ <br/> ਅਗਲੀ ਖ਼ਬਰ ਥਾਣੇਦਾਰ ਅਰਵਿੰਦਰਪਾਲ ਸਿੰਘ ਨੂੰ ਮਿਲੀ ਡੀ.ਜੀ.ਪੀ ਡਿਸਕ <br/>
Ad Position 24