03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਰਮਿੰਦਰ ਕੌਰ ਬਰਾੜ ਨੂੰ ਹਲਕਾ ਸੁਨਾਮ ਤੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨਿਯੁਕਤ ਕੀਤਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਲੌਂਗੋਵਾਲ, 9 ਜੂਨ (ਸ. ਸ. ਖੰਨਾ, ਵਿਨੋਦ) - ਸ਼੍ਰੋਮਣੀ ਅਕਾਲੀ ਦਲ ਵਲੋਂ ਇਸਤਰੀ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਵੱਖੋ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਉੱਥੇ ਹੀ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੇ ਵਿਸ਼ੇਸ਼ ਉਪਰਾਲੇ ਸਦਕਾ ਹਲਕਾ ਸੁਨਾਮ ਵਿੱਚ ਪੈਂਦੇ ਸ਼ਹਿਰ ਲੌਂਗੋਵਾਲ ਨਗਰ ਕੌਂਸਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਜੋ ਕਿ ਬਹੁਤ ਹੀ ਮਿਹਨਤੀ ਅਤੇ ਦਿ੍ੜ੍ਹ ਇਰਾਦੇ ਨਾਲ ਕਰਨ ਵਾਲੇ ਕੰਮ ਕਰਨ ਵਾਲੇ ਅਤੇ ਬਹੁਤ ਹੀ ਇਮਾਨਦਾਰ ਪਰਿਵਾਰ ਟਕਸਾਲੀ ਆਗੂ ਕਰਮ ਸਿੰਘ ਬਰਾੜ ਦੇ ਨੂੰਹ ਹਨ | ਪਾਰਟੀ ਵਲੋਂ ਉਨ੍ਹਾਂ ਦੇ ਕੰਮਾਂ ਨੂੰ ਵੇਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਅਤੇ ਬੀਬੀ ਹਰਗੋਬਿੰਦ ਕੌਰ ਵਲੋਂ ਹਲਕਾ ਸੁਨਾਮ ਤੋਂ ਪਰਮਿੰਦਰ ਕੌਰ ਬਰਾੜ ਨੂੰ ਪ੍ਰਧਾਨ ਨਿਯੁਕਤ ਕਰਕੇ ਇਲਾਕੇ ਦਾ ਮਾਣ ਸਨਮਾਨ ਹੋਰ ਵਧਿਆ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ, ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਜਗਸੀਰ ਸਿੰਘ ਗਾਂਧੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰੱਕ ਯੂਨੀਅਨ ਵਿਖੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ <br/> ਅਗਲੀ ਖ਼ਬਰ ਚੇਅਰਮੈਨ ਈਲਵਾਲ ਨੇ ਮਜ਼ਦੂਰ ਯੂਨੀਅਨ ਦੇ ਦਫ਼ਤਰ ਪੁੱਜ ਕੇ ਨਵੇਂ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ <br/>
Ad Position 24