03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਟਰੱਕ ਯੂਨੀਅਨ ਵਿਖੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਟਰੱਕ ਓਪਰੇਟਰ ਐਸੋਸੀਏਸ਼ਨ ਵਿਖੇ ਜ਼ਿਲ੍ਹਾ ਸੰਗਰੂਰ ਦੇ ਟਰੈਫ਼ਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਅਤੇ ਏ.ਐਸ.ਆਈ. ਬਲਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਟਰੱਕ ਓਪਰੇਟਰਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਸੜਕਾਂ 'ਤੇ ਪ੍ਰੈਸ਼ਰ ਹਾਰਨ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸੰਗਰੂਰ ਪੁਲਿਸ ਲਾਈਨ ਦੇ ਗੇਟ ਤੋਂ ਵਾਹਨ ਨਾ ਮੋੜੇ ਜਾਣ | ਉਨ੍ਹਾਂ ਟਰੱਕ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਸੁਰੱਖਿਅਤ ਅਤੇ ਸੁਚੱਜੇ ਆਵਾਜਾਈ ਪ੍ਰਬੰਧ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਮਾਲਵਿੰਦਰ ਸਿੰਘ, ਸਾਬਕਾ ਪ੍ਰਧਾਨ ਜਤਿੰਦਰ ਸਿੰਘ ਬਾਜਵਾ, ਆਤਮਾ ਸਿੰਘ ਬਾਲਦ, ਕੁਲਦੀਪ ਸਿੰਘ ਚਹਿਲ, ਇੰਦਰਜੀਤ ਸਿੰਘ ਮਾਹੀ, ਜਸਦੀਪ ਸਿੰਘ ਜੱਗੂ, ਸੁਖਵਿੰਦਰ ਸਿੰਘ ਬਹਿਲਾ, ਵਿਪਨ ਸ਼ਰਮਾ (ਸਾਬਕਾ ਪ੍ਰਧਾਨ) ਸਮੇਤ ਹੋਰ ਆਗੂ ਅਤੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਨਾਂ ਰਜਿਸਟਰੇਸ਼ਨ ਚੱਲ ਰਹੇ ਪਲੇਅ-ਵੇਅ ਸਕੂਲਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ <br/>... ਅਗਲੀ ਖ਼ਬਰ ਪਰਮਿੰਦਰ ਕੌਰ ਬਰਾੜ ਨੂੰ ਹਲਕਾ ਸੁਨਾਮ ਤੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨਿਯੁਕਤ ਕੀਤਾ <br/>
Ad Position 24