03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬਿਨਾਂ ਰਜਿਸਟਰੇਸ਼ਨ ਚੱਲ ਰਹੇ ਪਲੇਅ-ਵੇਅ ਸਕੂਲਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਮਲੇਰਕੋਟਲਾ, 9 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਅਰਲੀ ਚਾਈਲਡਹੁੱਡ ਐਜੂਕੇਸ਼ਨ ਕੇਅਰ ਸਕੀਮ ਤਹਿਤ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਲਈ ਸਬੰਧਿਤ ਵਿਭਾਗ ਕੋਲ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਅਤ ਤੇ ਗੁਣਵੱਤਾ ਭਰਪੂਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪਲੇਅ-ਵੇਅ ਸਕੂਲਾਂ ਲਈ ਨਿਯਮ ਤੇ ਮਾਪਦੰਡ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਹਰ ਸਕੂਲ ਪ੍ਰਬੰਧਕ ਦੀ ਜ਼ਿੰਮੇਵਾਰੀ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਰਜਿਸਟਰੇਸ਼ਨ ਪ੍ਰਕਿਰਿਆ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਪਲੇਅ-ਵੇਅ ਸਕੂਲਾਂ ਵਿੱਚ ਬੱਚਿਆਂ ਲਈ ਸੁਰੱਖਿਅਤ ਤੇ ਸਿਹਤਮੰਦ ਮਾਹੌਲ, ਸਾਫ਼-ਸੁਥਰੀਆਂ ਸਹੂਲਤਾਂ, ਯੋਗ ਅਤੇ ਪ੍ਰਸ਼ਿਕਸ਼ਿਤ ਸਟਾਫ਼, ਉਚਿਤ ਖੇਡ ਸਮਗਰੀ ਤੇ ਸਿਹਤ ਸਬੰਧੀ ਲੋੜੀਂਦੇ ਪ੍ਰਬੰਧ ਉਪਲਬਧ ਹੋਣ | ਇਸ ਨਾਲ ਮਾਪਿਆਂ ਦਾ ਭਰੋਸਾ ਵਧਦਾ ਹੈ ਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹ ਮਿਲਦਾ ਹੈ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਲੇਅ-ਵੇਅ ਸਕੂਲਾਂ ਨੇ ਅਜੇ ਤੱਕ ਆਪਣੀ ਰਜਿਸਟਰੇਸ਼ਨ ਨਹੀਂ ਕਰਵਾਈ, ਉਹ ਜਲਦ ਤੋਂ ਜਲਦ ਲੋੜੀਂਦੇ ਦਸਤਾਵੇਜ਼ਾਂ ਸਮੇਤ ਅਰਜ਼ੀ ਜਮ੍ਹਾਂ ਕਰਵਾਉਣ | ਬਿਨ੍ਹਾਂ ਰਜਿਸਟਰੇਸ਼ਨ ਦੇ ਚੱਲ ਰਹੇ ਸਕੂਲਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਨੇ ਸਰਕਾਰ ਦੀ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀ ਨੂੰ ਭੰਡਿਆ ਅਗਲੀ ਖ਼ਬਰ ਟਰੱਕ ਯੂਨੀਅਨ ਵਿਖੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ <br/>
Ad Position 24