03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਲੇਅ-ਵੇਅ ਸਕੂਲਾਂ ਦੀ ਰਜਿਸਟਰੇਸ਼ਨ ਕਰਵਾਉਣਾ ਕੀਤਾ ਲਾਜ਼ਮੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਸੰਗਰੂਰ, 9 ਜੂਨ (ਚੌਧਰੀ ਨੰਦ ਲਾਲ ਗਾਂਧੀ) - ਅਰਲੀ ਚਾਈਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਰਜਿਸਟਰੇਸ਼ਨ ਲੈਣੀ ਲਾਜ਼ਮੀ ਹੈ | ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਉਪਲਬਧ ਹੋਣਗੇ | ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ-ਵੇ ਸਕੂਲਾਂ ਵਿਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਨਿਖਾਰ ਆਵੇਗਾ | ਉਨ੍ਹਾਂ ਨੇ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰੀਨਿਊ ਕਰਵਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਜਿਸ ਸਬੰਧੀ ਵਿਸਥਾਰ ਵਿਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ | ਉਨ੍ਹਾਂ ਹੋਰ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਪਲੇਅ-ਵੇ-ਸਕੂਲਾਂ ਵਿਚ ਦਾਖ਼ਲੇ ਲਈ ਬੱਚਿਆਂ ਦਾ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਨਹੀਂ ਹੋਵੇਗੀ | ਪਲੇਅ ਵੇਅ ਸਕੂਲਾਂ 'ਚ ਇੱਕ ਟੀਚਰ 20 ਬੱਚਿਆਂ ਨੂੰ ਹੀ ਪੜ੍ਹਾਵੇ | ਸਕੂਲ ਦੀ ਬਾਊਾਡਰੀ ਪੂਰੀ ਤਰ੍ਹਾਂ ਸੁਰੱਖਿਅਤ ਹੋਵੇ |

Ad Position 22
No active advertisement
ਪਿਛਲੀ ਖ਼ਬਰ ਖੱਤਰੀ ਮਹਾਂਸਭਾ ਦੀ ਸੂਬਾ ਪੱਧਰੀ ਇਕੱਤਰਤਾ <br/> ਅਗਲੀ ਖ਼ਬਰ ਧੂਰੀ ਵਿਖੇ ਟਾਵਰ 'ਤੇ ਚੜਿ੍ਹਆ ਮਾਨਸਾ ਦਾ ਬੇਰੁਜ਼ਗਾਰ ਅਧਿਆਪਕ ਹਰਜੀਤ ਸਿੰਘ 5994 ਈ.ਟੀ.ਟੀ. ਟੀਚਰਾਂ ਨੇ ਸਰਕਾਰ ਖ਼ਿਲਾਫ...
Ad Position 24