11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 11-06-2026
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਮਜ਼ਦੂਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ ਇੱਕ ਦਿਨ ਦਾ ਰੋਸ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਕਾਨੂੰਨ ਬਣਾ ਰਹੀਆਂ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਐਕਟ-2025 ਜ਼ਮੀਨ ਹੜੱਪਣ ਅਤੇ ਸਰਕਾਰੀ ਸੰਸਥਾਵਾਂ ਨੂੰ ਵੇਚਣ, ਬੀਜ ਬਿੱਲ, ਨਰੇਗਾ ਬਿਲ, ਪਾਣੀ ਵੇਚਣ ਦੀ ਪ੍ਰਣਾਲੀ, ਸਿੱਖਿਆ ਦਾ ਨਿੱਜੀਕਰਨ ਕਰਨਾ ਆਦਿ ਕਾਨੂੰਨ ਲਾਗੂ ਕਰਨ ਲਈ ਤੁਲੀਆਂ ਹੋਈਆਂ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ, ਗੈਸ ਅਤੇ ਖਾਦਾਂ ਦੇ ਭਾਅ ਅਸਮਨੀ ਚੜ੍ਹ ਗਏ ਹਨ | ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਕੇਂਦਰ ਸਰਕਾਰ ਆਪਣੇ ਤਹਿਤ ਕਰਨਾ ਚਾਹੁੰਦੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸੇ ਵੀ ਕੀਮਤ ਤੇ ਲੋਕ ਵਿਰੋਧੀ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ | ਕਿਸਾਨ ਆਗੂਆਂ ਨੇ ਚੰਡੀਗੜ੍ਹ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਦਰਸ਼ਨ ਸਿੰਘ ਚੰਗਾਲੀਵਾਲਾ, ਅਮਨਦੀਪ ਸਿੰਘ ਮਹਿਲਾਂ, ਬਹਾਦਰ ਸਿੰਘ ਭਟਾਲ ਖ਼ੁਰਦ, ਗੁਰਪ੍ਰੀਤ ਸਿੰਘ ਸੰਗਤਪੁਰਾ, ਹਰਜੀਤ ਸਿੰਘ ਮਹਿਲਾਂ, ਬਲਵਿੰਦਰ ਸਿੰਘ ਘਨੌੜ ਜੱਟਾਂ, ਬੰਟੀ ਮੂਣਕ, ਕਰਮਜੀਤ ਸਿੰਘ ਮੰਗਵਾਲ, ਦਰਸ਼ਨ ਸਿੰਘ ਕਿਲ੍ਹਾ ਹਕੀਮਾ, ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਥਾਰ ਗੱਡੀ ਅੱਗ ਲੱਗਣ ਕਾਰਨ ਸੜ ਕੇ ਹੋਈ ਸੁਆਹ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਨੰੂ ਸਹਿਯੋਗ ਦਾ ਦਿੱਤਾ ਸੱਦਾ <br/>
Ad Position 24