11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵਲੋਂ ਮਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ <br/>

Ad Position 21
No active advertisement
ਅਜੀਤ ਡੈਸਕ 11-06-2026
ਮਲੇਰਕੋਟਲਾ, 10 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਮਲੇਰਕੋਟਲਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਰਾਸ਼ਨ ਦੀ ਵੰਡ ਪ੍ਰਣਾਲੀ, ਸਟਾਕ ਦੀ ਉਪਲਬਧਤਾ, ਰਿਕਾਰਡ ਦੀ ਸਾਂਭ-ਸੰਭਾਲ, ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਡਿਪੂਆਂ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ | ਜਾਂਚ ਦੌਰਾਨ ਸੇਖੋਂ ਨੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਤੇ ਪੰਜਾਬ ਫੂਡ ਸਕਿਉਰਿਟੀ ਰੂਲਜ਼-2016 ਨੂੰ ਇੰਨ-ਬਿੰਨ ਲਾਗੂ ਕਰਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਦਿੱਤੇ ਜਾ ਰਹੇ ਖ਼ੁਰਾਕ ਸੁਰੱਖਿਆ ਲਾਭ ਆਮ ਲੋਕਾਂ ਤੱਕ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਪਹੁੰਚਣ | ਉਨ੍ਹਾਂ ਕਿਹਾ ਕਿ ਰਾਸ਼ਨ ਦੀ ਸਮੇਂ ਸਿਰ ਵੰਡ ਅਤੇ ਉਸ ਦੀ ਗੁਣਵੱਤਾ ਨੂੰ ਯਕੀਨੀ ਬਣਾਉਣਾ ਵਿਭਾਗ ਦੀ ਮੁੱਢਲੀ ਜ਼ਿੰਮੇਵਾਰੀ ਹੈ | ਇਸ ਲਈ ਸਮੇਂ-ਸਮੇਂ 'ਤੇ ਡਿਪੂਆਂ ਦੀ ਜਾਂਚ ਕੀਤੀ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਲਾਭਪਾਤਰੀਆਂ ਨੂੰ ਸਾਫ਼-ਸੁਥਰਾ ਅਤੇ ਮਿਆਰੀ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ | ਫੂਡ ਕਮਿਸ਼ਨ ਮੈਂਬਰ ਵੱਲੋਂ ਡਿਪੂ ਵਿੱਚ ਮੌਜੂਦ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ | ਸੇਖੋਂ ਨੇ ਈ- ਕੇ.ਵਾਈ.ਸੀ ਦੀ ਪ੍ਰਗਤੀ ਦਾ ਵੀ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਇਹ ਕਾਰਜ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਈ-ਕੇ.ਵਾਈ.ਸੀ ਦੀ ਪ੍ਰਕਿਰਿਆ ਮੁਕੰਮਲ ਹੋਣ ਨਾਲ ਯੋਗ ਲਾਭਪਾਤਰੀਆਂ ਦੀ ਸਹੀ ਪਛਾਣ ਹੋ ਸਕੇਗੀ ਅਤੇ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚੇਗਾ | ਫੂਡ ਕਮਿਸ਼ਨ ਮੈਂਬਰ ਨੇ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਰਾਸ਼ਨ ਡਿਪੂਆਂ 'ਤੇ ਸਪਸ਼ਟ ਅਤੇ ਦੱਸਣਯੋਗ ਸਾਇਨ ਬੋਰਡ ਲਗਾਏ ਜਾਣ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦਾ ਹੈਲਪ ਲਾਈਨ ਨੰਬਰ ਲਾਜ਼ਮੀ ਤੌਰ 'ਤੇ ਦਰਜ ਕੀਤਾ ਜਾਵੇ, ਤਾਂ ਜੋ ਆਮ ਲੋਕ ਆਪਣੀਆਂ ਸਮੱਸਿਆਵਾਂ ਜਾਂ ਸ਼ਿਕਾਇਤਾਂ ਸਿੱਧੇ ਕਮਿਸ਼ਨ ਤੱਕ ਪਹੁੰਚਾ ਸਕਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਅਤੇ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਡੇਜੀ ਮਹਿਤਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਪੈਨਸ਼ਨਰਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ ਤੇ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਥਾਰ ਗੱਡੀ ਅੱਗ ਲੱਗਣ ਕਾਰਨ ਸੜ ਕੇ ਹੋਈ ਸੁਆਹ <br/>
Ad Position 24