10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਸ਼ਿਆਂ ਖਿਲਾਫ਼ 60 ਹਜ਼ਾਰ ਤੋਂ ਵੱਧ ਲੋਕਾਂ ਵਿਰੁੱਧ ਹੋਈ ਕਾਰਵਾਈ - ਹਰਪਾਲ ਸਿੰਘ ਚੀਮਾ <br/>

Ad Position 21
No active advertisement
ਅਜੀਤ ਡੈਸਕ 11-06-2026
ਦਿੜ੍ਹਬਾ ਮੰਡੀ, 10 ਜੂਨ (ਜਸਵੀਰ ਸਿੰਘ ਅÏਜਲਾ, ਹਰਬੰਸ ਸਿੰਘ ਛਾਜਲੀ) - ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਦਿੜ੍ਹਬਾ ਵਿਖੇ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਚੀਮਾ ਨੇ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਹੀ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚ, ਪੰਚ, ਡਿਫੈਂਸ ਕਮੇਟੀਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਹੋਰ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਪੰਜਾਬ ਨੂੰ ਇਸ ਬੁਰਾਈ ਤੋਂ ਮੁਕਤ ਕੀਤਾ ਜਾ ਸਕੇ | ਕੈਬਨਿਟ ਮੰਤਰੀ ਨੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹੁਣ ਤੱਕ ਨਸ਼ਿਆਂ ਸਬੰਧੀ 12 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋ ਚੁੱਕੀਆਂ ਹਨ, ਜਦਕਿ 2500 ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਸਬੰਧੀ ਸੂਚਨਾਵਾਂ ਮਿਲੀਆਂ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਸਦਕਾ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 60 ਹਜ਼ਾਰ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਚੁੱਕੀ ਹੈ | ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਡਾਂ ਨਸ਼ਿਆਂ ਖ਼ਿਲਾਫ਼ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹਨ | ਇਸੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਇਸ ਮੌਕੇ ਨਸ਼ਿਆਂ ਦੀ ਰੋਕਥਾਮ ਲਈ ਬਣਾਈਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖ਼ਤੀ ਕਾਰਡ ਵੀ ਦਿੱਤੇ ਗਏ |

Ad Position 22
No active advertisement
ਪਿਛਲੀ ਖ਼ਬਰ ਡਿਜੀਟਲ ਰਾਸ਼ਨ ਕਾਰਡਾਂ ਨਾਲ ਸੁਚਾਰੂ ਢੰਗ ਨਾਲ ਮਿਲੇਗਾ ਸਰਕਾਰੀ ਸੇਵਾਵਾਂ ਦਾ ਲਾਭ- ਚੀਮਾ <br/> ਅਗਲੀ ਖ਼ਬਰ ਸੀਨੀਅਰ ਪੱਤਰਕਾਰ ਦਲਜੀਤ ਸਿੰਘ ਮੱਕੜ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Ad Position 24