10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਡਿਜੀਟਲ ਰਾਸ਼ਨ ਕਾਰਡਾਂ ਨਾਲ ਸੁਚਾਰੂ ਢੰਗ ਨਾਲ ਮਿਲੇਗਾ ਸਰਕਾਰੀ ਸੇਵਾਵਾਂ ਦਾ ਲਾਭ- ਚੀਮਾ <br/>

Ad Position 21
No active advertisement
ਅਜੀਤ ਡੈਸਕ 11-06-2026
ਦਿੜ੍ਹਬਾ ਮੰਡੀ , 10 ਜੂਨ (ਜਸਵੀਰ ਸਿੰਘ ਅÏਜਲਾ, ਹਰਬੰਸ ਸਿੰਘ ਛਾਜਲੀ)- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਅਟਵਾਲ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨ ਦਿੜ੍ਹਬਾ ਹਲਕੇ 'ਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜੀਟਲ ਰਾਸ਼ਨ ਕਾਰਡਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮਿਲ ਸਕੇਗਾ | ਉਨ੍ਹਾਂ ਕਿਹਾ ਕਿ ਜਦੋਂ ਤੱਕ ਲਾਭਪਾਤਰੀਆਂ ਨੂੰ ਨਵੇਂ ਡਿਜੀਟਲ ਰਾਸ਼ਨ ਕਾਰਡ ਨਹੀਂ ਮਿਲ ਜਾਂਦੇ, ਉਦੋਂ ਤਕ ਪੁਰਾਣੇ ਰਾਸ਼ਨ ਕਾਰਡ ਚੱਲਦੇ ਰਹਿਣਗੇ | ਸਮਾਗਮ ਦੌਰਾਨ ਰਸਮੀ ਤੌਰ ਉੱਤੇ ਕੁਝ ਰਾਸ਼ਨ ਕਾਰਡ ਕੈਬਨਿਟ ਮੰਤਰੀ ਵੱਲੋਂ ਕੁਝ ਲਾਭਪਾਤਰੀਆਂ ਨੂੰ ਸੌਂਪੇ ਗਏ, ਜਦਕਿ ਬਾਕੀ ਰਾਸ਼ਨ ਕਾਰਡ ਪੰਚਾਂ ਸਰਪੰਚਾਂ ਨੂੰ ਸੌਂਪ ਕੇ ਸਾਰੇ ਯੋਗ ਲਾਭਪਾਤਰੀਆਂ ਤੱਕ ਪੁੱਜਦੇ ਕਰਨ ਦੀ ਜ਼ਿੰਮੇਵਾਰੀ ਲਾਈ ਗਈ | ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖ਼ੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇੱਕ 'ਮੇਰੀ ਰਸੋਈ' ਸਕੀਮ ਹੇਠ ਸੂਬੇ ਦੇ ਲਗ-ਪਗ 40 ਲੱਖ ਗ਼ਰੀਬ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ | ਸ. ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਲਾਈ ਉਪਰਾਲਿਆਂ ਨੂੰ ਸਿਰਫ਼ ਕਣਕ ਅਤੇ ਦਾਲਾਂ ਦੀ ਵੰਡ ਤੱਕ ਸੀਮਤ ਕਰ ਦਿੱਤਾ ਸੀ, ਜਦੋਂ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਵਿਆਪਕ ਉਪਰਾਲਾ ਕੀਤਾ ਹੈ ਕਿ ਲੋੜਵੰਦ ਪਰਿਵਾਰਾਂ ਦੀਆਂ ਰਸੋਈਆਂ ਵਿੱਚ ਰੋਜ਼ਾਨਾ ਲੋੜਾਂ ਲਈ ਲੋੜੀਂਦੀਆਂ ਸਾਰੀਆਂ ਜ਼ਰੂਰੀ ਵਸਤਾਂ ਮੌਜੂਦ ਰਹਿਣ | 'ਮੇਰੀ ਰਸੋਈ' ਸਕੀਮ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿੱਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਾਸ਼ਨ ਕਿੱਟ ਮਿਲ ਰਹੀ ਹੈ, ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਵਸਤਾਂ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਨੇ 6 ਕਰੋੜੀ ਨਹਿਰੀ ਜਲ ਯੋਜਨਾ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਨਸ਼ਿਆਂ ਖਿਲਾਫ਼ 60 ਹਜ਼ਾਰ ਤੋਂ ਵੱਧ ਲੋਕਾਂ ਵਿਰੁੱਧ ਹੋਈ ਕਾਰਵਾਈ - ਹਰਪਾਲ ਸਿੰਘ ਚੀਮਾ <br/>
Ad Position 24