10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬਲਾਕ ਧੂਰੀ 'ਚ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 11-06-2026
ਧੂਰੀ, 10 ਜੂਨ (ਸੁਖਵੰਤ ਸਿੰਘ ਭੁੱਲਰ) - ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਅਤੇ ਟੀਮ ਜੈਫ-7 ਵੱਲੋਂ ਬਲਾਕ ਧੂਰੀ ਦੇ ਪਿੰਡ ਜਖਲਾਂ ਅਤੇ ਖੇੜੀ ਜੱਟਾਂ 'ਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ | ਇਸ ਮੌਕੇ ਡਾ. ਹਰਪ੍ਰੀਤ ਸਿੰਘ (ਖੇਤੀਬਾੜੀ ਵਿਕਾਸ ਅਫ਼ਸਰ), ਜ਼ਿਲ੍ਹਾ ਕੋਆਰਡੀਨੇਟਰ ਗੁਰਪਾਲ ਸਿੰਘ (ਜੈਫ-7) ਅਤੇ ਬਲਾਕ ਕੋਆਰਡੀਨੇਟਰ ਨਵਨੀਤ ਸਿੰਘ (ਜੈਫ-7) ਵੀ ਮੌਜੂਦ ਰਹੇ | ਉਨ੍ਹਾਂ ਦੱਸਿਆ ਕਿ ਬਲਾਕ ਧੂਰੀ ਦੇ ਵੱਖ-ਵੱਖ ਪਿੰਡਾਂ ਵਿੱਚ ਇਸ ਸਾਲ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਕਾਫ਼ੀ ਰੁਚੀ ਦਿਖਾਈ ਜਾ ਰਹੀ ਹੈ | ਇਹ ਤਰੀਕਾ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦਾ ਹੈ | ਇਸ ਮੁਹਿੰਮ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ | ਇਸ ਦੌਰਾਨ ਪਿੰਡ ਦੇ ਕਿਸਾਨ ਗੁਰਵਿੰਦਰ ਸਿੰਘ ਅਤੇ ਦਮਨਪ੍ਰੀਤ ਸਿੰਘ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ | ਕਿਸਾਨਾਂ ਨੇ ਦੱਸਿਆ ਕਿ ਇਸ ਤਰੀਕੇ ਨਾਲ ਝੋਨੇ ਦੀ ਬਿਜਾਈ ਕਰਨ ਨਾਲ ਫ਼ਸਲ ਉੱਪਰ ਖਰਚਾ ਘੱਟ ਆਉਂਦਾ ਹੈ ਅਤੇ ਕੀੜੇ-ਮਕੌੜਿਆਂ ਤੇ ਬਿਮਾਰੀਆਂ ਦਾ ਹਮਲਾ ਵੀ ਘੱਟ ਹੁੰਦਾ ਹੈ | ਉਨ੍ਹਾਂ ਹੋਰ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਤਰੀਕੇ ਨੂੰ ਅਪਣਾਉਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਤੋਂ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਖ਼ਿਲਾਫ਼ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਨੰੂ ਸਹਿਯੋਗ ਦਾ ਦਿੱਤਾ ਸੱਦਾ
Ad Position 24