10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਜੈ ਦੇਵ ਸ਼ਰਮਾ ਬ੍ਰਾਹਮਣ ਭਲਾਈ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 11-06-2026
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਦਫ਼ਤਰ ਦੇ 2 ਜੂਨ ਦੇ ਪੱਤਰ ਨੰਬਰ ਐਲ ਸੀ-3/ਸੀ ਐਮ ਓ/34 ਅਨੁਸਾਰ ਆਮ ਆਦਮੀ ਪਾਰਟੀ ਨਾਲ ਪਿਛਲੇ ਲੰਮੇ ਸਮੇਂ ਤੋਂ ਜੁੜੇ ਹੋਏ ਪਾਰਟੀ ਦੇ ਸਰਗਰਮ ਅਤੇ ਮਿਹਨਤੀ ਵਰਕਰ ਜੈ ਦੇਵ ਸ਼ਰਮਾ ਰਾਮਗੜ ਜਵੰਧਾ ਨੂੰ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਨਵ ਨਿਯੁਕਤ ਜ਼ਿਲ੍ਹਾ ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਜੈ ਦੇਵ ਸ਼ਰਮਾ ਨੇ ਆਪਣੀ ਇਸ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬ੍ਰਾਹਮਣ ਸਮਾਜ ਦੇ ਭਲੇ ਲਈ ਹਰ ਸੰਭਵ ਯਤਨ ਕਰਨਗੇ | ਜੈ ਦੇਵ ਸ਼ਰਮਾ ਨੂੰ ਇਸ ਨਿਯੁਕਤੀ ਲਈ ਜਗਦੀਪ ਭਾਰਦਵਾਜ, ਗੋਪਾਲ ਸ਼ਰਮਾ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਨਰਿੰਦਰਪਾਲ ਸਕੱਤਰ ਮਾਰਕੀਟ ਕਮੇਟੀ ਸੁਨਾਮ, ਸੰਦੀਪ ਸ਼ਰਮਾ, ਰਵੀ ਕੁਮਾਰ ਅਤੇ ਗਵਰਧਨ ਸ਼ਰਮਾ ਆਦਿ ਨੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਦੀ ਸਿੱਖਿਆ ਸਕੱਤਰ ਨਾਲ ਮੀਟਿੰਗ 'ਚ ਅਧਿਆਪਕ ਮੰਗਾਂ 'ਤੇ ਬਣੀ ਸਹਿਮਤੀ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਬਣੇ ਕਾਨੂੰਨ ਸੰਬੰਧੀ ਕੀਤੀ ਗਈ ਵਿਚਾਰ ਚਰਚਾ
Ad Position 24