10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

'ਆਪ' ਸਰਕਾਰ ਨੇ 67 ਹਜ਼ਾਰ ਨੌਕਰੀਆਂ ਦੇ ਕੇ ਨੌਜਵਾਨਾਂ ਦੇ ਸੁਪਨਿਆਂ ਨੂੰ ਨਵੀਂ ਪਹਿਚਾਣ ਦਿੱਤੀ- ਬੌਬੀ <br/>

Ad Position 21
No active advertisement
ਅਜੀਤ ਡੈਸਕ 11-06-2026
ਸੰਗਰੂਰ, 10 ਜੂਨ (ਧੀਰਜ ਪਸੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਾਢੇ ਚਾਰ ਸਾਲਾਂ ਦੌਰਾਨ 67000 ਤੋਂ ਵੱਧ ਨੌਕਰੀਆਂ ਦੇ ਕੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਨੂੰ ਨਵੀਂ ਪਹਿਚਾਣ ਦਿੱਤੀ ਹੈ | ਇਹ ਪ੍ਰਗਟਾਵਾ ਕਰਦਿਆਂ ਹੋਇਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਕਿਹਾ ਕਿ 67 ਹਜ਼ਾਰ ਤੋਂ ਵੱਧ ਨੌਕਰੀਆਂ ਦੇਣਾ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਿਸਾਲ ਹੈ | ਸ੍ਰੀ ਬੌਬੀ ਨੇ ਕਿਹਾ ਕਿ ਅੱਜ ਪੰਜਾਬ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਦਾ ਜਾ ਰਿਹਾ ਹੈ | ਆਪ ਸਰਕਾਰ ਨੇ ਸੂਬੇ ਦੀਆਂ ਅਗਲੀਆਂ ਪੀੜ੍ਹੀਆਂ ਦਾ ਖ਼ਿਆਲ ਕਰਦਿਆਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਇੱਕ ਵੱਡਾ ਕਾਰਜ ਕੀਤਾ ਹੈ | ਅੱਜ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਗਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੁਚੱਜੀ ਕਾਰਜ ਪ੍ਰਣਾਲੀ ਸਦਕਾ ਅੱਜ ਪੰਜਾਬ ਜੀ.ਐਸ.ਟੀ. ਕਲੈਕਸ਼ਨ ਵਿੱਚ ਪੰਜਾਬ ਦਾ ਮੋਹਰੀ ਸੂਬਾ ਬਣ ਚੁੱਕਾ ਹੈ | ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ ਇਸ ਦੀ ਬਦੌਲਤ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਮੁੜ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹੀ ਆਪਣਾ ਫ਼ਤਵਾ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਬਰਸਾਤੀ ਮੌਸਮ ਤੋਂ ਪਹਿਲਾਂ ਬਚਾਓ ਪ੍ਰਬੰਧ ਮੁਕੰਮਲ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ- ਐਸ.ਡੀ.ਐਮ ਗਰਗ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਦੀ ਸਿੱਖਿਆ ਸਕੱਤਰ ਨਾਲ ਮੀਟਿੰਗ 'ਚ ਅਧਿਆਪਕ ਮੰਗਾਂ 'ਤੇ ਬਣੀ ਸਹਿਮਤੀ
Ad Position 24