10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਅਮਰਗੜ੍ਹ, 11 ਜੂਨ (ਜਤਿੰਦਰ ਮੰਨਵੀ)-ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਠੱਗੀ ਵੱਜਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ | ਤਾਜ਼ਾ ਮਾਮਲਾ ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਉਪਲਖੇੜੀ ਉਪੋਕੀ ਦਾ ਹੈ, ਜਿੱਥੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਪਤੀ-ਪਤਨੀ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਨਿਰਮਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਉਪਲਖੇੜੀ ਉੱਪਕੀ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਹਰਮਨ ਸਿੰਘ ਨੂੰ ਸੁਨਹਿਰੇ ਭਵਿੱਖ ਲਈ ਵਿਦੇਸ਼ ਭੇਜਣਾ ਸੀ | ਇਸ ਸੰਬੰਧੀ ਉਨ੍ਹਾਂ ਦਾ ਸੰਪਰਕ ਪਰਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਤੇ ਉਸ ਦੀ ਪਤਨੀ ਨੀਲਮ ਕੁਮਾਰੀ ਵਾਸੀ ਕਾਲੂਵਾਲ ਥਾਣਾ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਹੋਇਆ | ਉਕਤ ਪਤੀ-ਪਤਨੀ ਨੇ ਉਨ੍ਹਾਂ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦੇ ਕੇ ਉਨ੍ਹਾਂ ਪਾਸੋਂ 10 ਲੱਖ ਰੁਪਏ ਲੈ ਲਏ ਪਰ ਕਾਫ਼ੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਮੁਲਜ਼ਮਾਂ ਨੇ ਨਾ ਤਾਂ ਨੌਜਵਾਨ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ | ਇਸ ਸ਼ਿਕਾਇਤ ਦੀ ਬਰੀਕੀ ਨਾਲ ਪੜਤਾਲ ਕਰਨ ਉਪਰੰਤ ਥਾਣਾ ਅਮਰਗੜ੍ਹ ਦੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਪਰਵਿੰਦਰ ਸਿੰਘ ਤੇ ਉਸ ਦੀ ਪਤਨੀ ਨੀਲਮ ਕੁਮਾਰੀ ਖ਼ਿਲਾਫ਼ ਧੋਖਾਧੜੀ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਗੋਲਡੀ ਵਲੋਂ ਹਲਕਾ ਪ੍ਰਧਾਨ ਪਰਮਿੰਦਰ ਕੌਰ ਬਰਾੜ ਦਾ ਸਨਮਾਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ
Ad Position 24