10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਹਸਪਤਾਲਾਂ 'ਚ ਮਿ੍ਤਕ ਦੇਹਾਂ ਨੂੰ ਲੈ ਕੇ ਸਰਕਾਰ ਵਲੋਂ ਕੀਤੇ ਫ਼ੈਸਲੇ ਦੀ ਕੀਤੀ ਸ਼ਲਾਘਾ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਸੰਗਰੂਰ, 11 ਜੂਨ (ਧੀਰਜ ਪਸੋਰੀਆ)-ਪੰਜਾਬ ਦੇ ਸਰਕਾਰੀ ਤੇ ਨਿੱਜੀ ਹਸਪਤਾਲ ਹੁਣ ਬਕਾਇਆ ਬਿੱਲ ਤੇ ਹੋਰ ਖ਼ਰਚਿਆਂ ਦੇ ਆਧਾਰ 'ਤੇ ਮਿ੍ਤਕ ਦੇਹ ਨੂੰ ਨਹੀਂ ਰੋਕ ਸਕਣਗੇ | ਇਸ ਫ਼ੈਸਲੇ ਦੇ ਨਾਲ ਹਸਪਤਾਲਾਂ ਵਿਚ ਮਿ੍ਤਕਾਂ ਦੇ ਵਾਰਸਾਂ ਨੂੰ ਵੱਡੀ ਰਾਹਤ ਮਿਲੇਗੀ | ਇਹ ਪ੍ਰਗਟਾਵਾ ਕਰਦਿਆਂ ਹੋਇਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਜ਼ੋਨਲ ਮੀਡੀਆ ਇੰਚਾਰਜ ਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ ਤੇ 'ਆਪ' ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਲੋਕ ਹਿਤੈਸ਼ੀ ਫ਼ੈਸਲੇ ਕੀਤੇ ਜਾ ਰਹੇ ਹਨ | ਉਨ੍ਹਾਂ ਨੀਟ ਪ੍ਰੀਖਿਆ ਦੇ ਵਿਦਿਆਰਥੀਆਂ ਲਈ ਤੇ ਉਨ੍ਹਾਂ ਦੇ ਇਕ ਪਰਿਵਾਰਕ ਮੈਂਬਰ ਲਈ ਸਰਕਾਰੀ ਬੱਸਾਂ ਵਿਚ ਦਿੱਤੀ ਮੁਫ਼ਤ ਬੱਸ ਸਫ਼ਰ ਦੀ ਸੁਵਿਧਾ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰ ਵਲੋਂ ਪ੍ਰਾਈਵੇਟ ਸਕੂਲਾਂ ਤੇ ਨਕੇਲ ਪਾਉਣ ਸਮੇਤ ਅਨੇਕਾਂ ਹੀ ਲੋਕ ਹਿਤ ਦੇ ਫ਼ੈਸਲੇ ਕੀਤੇ ਜਾ ਰਹੇ ਹਨ | 'ਆਪ' ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ 300 ਯੂਨਿਟ ਬਿਜਲੀ ਪ੍ਰਤੀ ਮਹੀਨਾ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ, ਮੁੱਖ ਮੰਤਰੀ ਸਿਹਤ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮਾਵਾਂ ਧੀਆਂ ਸਤਿਕਾਰ ਯੋਜਨਾ ਆਦਿ ਯੋਜਨਾਵਾਂ ਦੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | 'ਆਪ' ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੀਆਂ ਸਿੱਖਿਆ ਸੇਵਾਵਾਂ ਤੇ ਸਿਹਤ ਸੇਵਾਵਾਂ ਵਿਚ ਕ੍ਰਾਂਤੀਕਾਰੀ ਬਦਲਾਅ ਆਇਆ ਹੈ, ਜਿਸ ਦੇ ਨਤੀਜੇ ਮਿਲਣ ਲੱਗ ਪਏ ਹਨ |
Ad Position 22
No active advertisement
ਪਿਛਲੀ ਖ਼ਬਰ ਡਰੱਗ ਸੈਂਸਜ਼ ਦੀ ਆੜ ਵਿਚ ਜਬਰਦਸਤੀ ਡਿਊਟੀਆਂ ਲਗਾ ਕੇ ਅਧਿਆਪਕਾਂ ਨੂੰ ਕੀਤਾ ਜਾ ਰਿਹੈ ਮਾਨਸਿਕ ਪ੍ਰੇਸ਼ਾਨ-ਜੀ. ਟੀ. ਯੂ... ਅਗਲੀ ਖ਼ਬਰ ਐਸ. ਡੀ. ਆਈ. ਸੀ. ਨੇ ਰਟੋਲਾਂ ਫੋਕਲ ਪੁਆਇੰਟ ਵਿਖੇ ਸੀਵਰੇਜ ਨਿਕਾਸੀ ਦੇ ਹੱਲ ਲਈ ਡੀ. ਸੀ. ਨੂੰ ਦਿੱਤਾ ਮੰਗ ਪੱਤਰ
Ad Position 24