09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਿੰਡ ਮਿਲਣੀ ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਮੰਤਰੀ ਗੋਇਲ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਲਹਿਰਾਗਾਗਾ, 11 ਜੂਨ(ਅਸ਼ੋਕ ਗਰਗ)-'ਮਿਸ਼ਨ ਵਿਧਾਨ ਸਭਾ ਚੋਣਾਂ 2027' ਦੀ ਤਿਆਰੀ ਦੇ ਤਹਿਤ ਆਮ ਆਦਮੀ ਪਾਰਟੀ ਵਲੋਂ ਚਲਾਏ ਪ੍ਰੋਗਰਾਮ 'ਪਿੰਡ ਮਿਲਣੀ' ਦੇ ਤਹਿਤ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਹਲਕਾ ਲਹਿਰਾਗਾਗਾ ਦੇ ਪਿੰਡ ਕੋਟੜਾ ਲਹਿਲ, ਆਲਮਪੁਰ, ਅਲੀਸ਼ੇਰ, ਚੋਟੀਆਂ, ਕਾਲੀਆ ਤੇ ਚੂੜਲ ਖ਼ੁਰਦ ਵਿਖੇ ਲੋਕਾਂ ਨਾਲ ਮਿਲਣੀ ਕਰਦਿਆਂ ਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ, ਉਥੇ ਹੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਗਿਆ, ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ 'ਆਪ' ਵਲੋਂ 2022 ਵਿਧਾਨ ਸਭਾ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ | ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦੱਸਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਲਈ 600 ਯੂਨਿਟ ਬਿਜਲੀ ਮੁਆਫ਼ ਕੀਤੀ ਹੈ | 65 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ | ਹਰ ਖੇਤ ਤੱਕ ਅੰਡਰ ਗਰਾਊਾਡ ਪਾਈਪਲਾਈਨ ਪਾ ਕੇ ਨਹਿਰੀ ਪਾਣੀ ਪਹੁੰਚਾਇਆ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਗਏ ਕ੍ਰਾਂਤੀਕਾਰੀ ਬਦਲਾ ਅੱਜ ਦੇਸ਼ ਵਿਚ ਹੀ ਨਹੀਂ ਬਲਕਿ ਪੂਰੀ ਦੁਨੀਆਂ ਵਿਚ ਮਿਸਾਲ ਬਣ ਚੁੱਕੇ ਹਨ | ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਐਸ. ਆਈ. ਆਰ. (ਵੋਟਰ ਸੂਚੀ ਦੀ ਵਿਸ਼ੇਸ਼ ਸੋਧ) ਦੀ ਆੜ ਵਿਚ ਭਾਜਪਾ ਵੋਟਾਂ ਕੱਟਣ ਦੀ ਸਾਜ਼ਿਸ਼ ਰਚ ਰਹੀ ਹੈ ਅਤੇ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂਅ 'ਤੇ ਲੜਾ ਕੇ ਪੰਜਾਬ ਦੀ ਸੱਤਾ ਵਿਚ ਆਉਣਾ ਚਾਹੁੰਦੀ ਹੈ | ਪਰ ਪੰਜਾਬ ਦੇ ਸੂਝਵਾਨ ਵੋਟਰ ਤੇ ਆਮ ਆਦਮੀ ਪਾਰਟੀ ਭਾਜਪਾ ਨੂੰ ਉਸ ਦੀਆਂ ਚਾਲਾਂ ਵਿਚ ਕਾਮਯਾਬ ਨਹੀਂ ਹੋਣ ਦੇਣਗੇ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ 'ਤੇ ਜਾ ਕੇ ਆਪਣੀ ਵੋਟ ਦੀ ਰਾਖੀ ਕਰਨ, ਮੰਤਰੀ ਗੋਇਲ ਨੇ ਕਿਹਾ ਕਿ ਸਰਕਾਰ ਨੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਵਿਰੁੱਧ ਵੀ ਵਿਸ਼ੇਸ਼ ਮੁਹਿੰਮ ਚਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਕਰਨ ਵੱਲ ਅਹਿਮ ਕਦਮ ਵਧਾਏ ਹਨ | ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਕਰਨ ਦੇ ਲਈ ਸਰਕਾਰ ਵਲੋਂ 'ਐਂਟੀ ਕਰੱਪਸ਼ਨ ਹੈਲਪ ਲਾਈਨ' ਸ਼ੁਰੂ ਕਰ ਕੇ ਬਹੁਤ ਭਰਿਸ਼ਟਾਚਾਰੀਆਂ ਨੂੰ ਜੇਲ੍ਹਾਂ ਵਿਚ ਭੇਜਿਆ ਹੈ | ਇਸ ਦੌਰੇ ਦੌਰਾਨ ਵੱਖ-ਵੱਖ ਪਿੰਡਾਂ ਅੰਦਰ ਮੰਤਰੀ ਗੋਇਲ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਮੰਤਰੀ ਗੋਇਲ ਦੇ ਨਾਲ ਉਨ੍ਹਾਂ ਦੇ ਓ. ਐਸ. ਡੀ. ਰਕੇਸ਼ ਕੁਮਾਰ ਗੁਪਤਾ ਵਿੱਕੀ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਯੂਥ ਆਗੂ ਅਜੈ ਕੁਮਾਰ ਠੋਲੀ, ਪਰਵੀਨ ਕੁਮਾਰ ਟਿੰਕਾ, ਰਤਨ ਸ਼ਰਮਾ, ਟਰੇਡ ਵਿੰਗ ਦੇ ਰਕੇਸ਼ ਕੁਮਾਰ ਗਰਗ ਮੌਜੂਦ ਸਨ |
11ਐਸਐਨਜੀ12
Ad Position 22
No active advertisement
ਪਿਛਲੀ ਖ਼ਬਰ ਦੇਸ਼ ਦੀਆਂ ਸਮੂਹ ਰਾਜ ਸਰਕਾਰਾਂ ਨੂੰ ਅਪੀਲ ਕਰਾਂਗੇ ਕਿ ਉਹ ਮਨਰੇਗਾ ਸੰਬੰਧੀ ਕਾਨੂੰਨ ਵਿਚ ਮਜ਼ਦੂਰ ਪੱਖੀ ਸੰਸ਼ੋਧਨ ਕਰਨ... ਅਗਲੀ ਖ਼ਬਰ ਥਾਣਾ ਸਿਟੀ ਧੂਰੀ ਵਲੋਂ ਦਾਜ ਦੇ ਲੋਭੀ ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ
Ad Position 24