09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਗੜੇਮਾਰੀ ਪ੍ਰਭਾਵਿਤ ਕਿਸਾਨਾਂ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਭਵਾਨੀਗੜ੍ਹ, 11 ਜੂਨ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੜੇਮਾਰੀ ਪ੍ਰਭਾਵਿਤ ਕਿਸਾਨ ਪਰਿਵਾਰਾਂ ਦੀ ਸਹਾਇਤਾ ਲਈ ਚਲਾਈ ਗਈ ਮੁਹਿੰਮ ਤਹਿਤ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਤੋਂ ਕਣਕ ਨਾਲ ਭਰਿਆ ਰਾਹਤ ਸਮੱਗਰੀ ਦਾ ਟਰੱਕ ਮਲੋਟ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਉੱਘੇ ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਹਾਜ਼ਰੀ ਵਿੱਚ ਟਰੱਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਗੜੇਮਾਰੀ ਕਾਰਨ ਪ੍ਰਭਾਵਿਤ ਹੋਏ ਕਿਸਾਨ ਪਰਿਵਾਰਾਂ ਦੀ ਮਦਦ ਲਈ ਹਲਕਾ ਸੰਗਰੂਰ ਦੇ ਸਾਥੀਆਂ, ਸੰਗਤਾਂ ਅਤੇ ਇਲਾਕਾ ਵਾਸੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ ਹੈ, ਜਿਸ ਨਾਲ ਵੱਡੀ ਮਾਤਰਾ ਵਿੱਚ ਰਾਸ਼ਨ ਸਮੱਗਰੀ ਇਕੱਠੀ ਕੀਤੀ ਜਾ ਸਕੀ ਹੈ | ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ, ਰੁਪਿੰਦਰ ਸਿੰਘ ਰੰਧਾਵਾ, ਧਰਮਿੰਦਰ ਸਿੰਘ ਦੁੱਲਟ, ਭਰਪੂਰ ਸਿੰਘ ਫੱਗੂਵਾਲਾ, ਜਸਵੀਰ ਸਿੰਘ ਬਾਲਦ ਖੁਰਦ, ਗੁਰਨੈਬ ਸਿੰਘ ਰੋਹੀ ਘਰਾਚੋਂ, ਪਰਵਿੰਦਰ ਸਿੰਘ ਘਰਾਚੋਂ, ਕਿ੍ਸ਼ਨ ਸਿੰਘ ਭਵਾਨੀਗੜ੍ਹ, ਪ੍ਰਭਜੀਤ ਸਿੰਘ ਲੱਕੀ, ਮਨਦੀਪ ਸਿੰਘ, ਲਾਲ ਸਿੰਘ ਭੜੋ ਅਤੇ ਬਲਜੀਤ ਸਿੰਘ ਜੀਤੀ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ |



Ad Position 22
No active advertisement
ਪਿਛਲੀ ਖ਼ਬਰ ਭਵਾਨੀਗੜ੍ਹ ਵਾਸੀਆਂ ਦੇ ਸੰਘਰਸ਼ ਦੀ ਜਿੱਤ, ਬਾਲਦ ਕੈਂਚੀਆਂ ਦੇ ਪੁਲ ਹੇਠਾਂ ਸੜਕ ਦੇ ਨਿਰਮਾਣ ਦਾ ਕੰਮ ਹੋਇਆ ਸ਼ੁਰੂ ਅਗਲੀ ਖ਼ਬਰ ਡੀ. ਐਸ. ਪੀ. ਯਾਦਵਿੰਦਰ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ
Ad Position 24