09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਸਿਟੀ ਪਾਰਕ ਮੂਹਰੇ ਲੱਗਣ ਵਾਲਾ ਧਰਨਾ ਕੀਤਾ ਮੁਲਤਵੀ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਸੰਗਰੂਰ, 11 ਜੂਨ (ਧੀਰਜ ਪਸ਼ੌਰੀਆ)-ਬਨਾਸਰ ਬਾਗ ਤੇ ਸਿਟੀ ਪਾਰਕ ਦੇ ਵਿਕਾਸ ਕਾਰਜਾਂ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਇਸ ਖ਼ਿਲਾਫ਼ ਦਿੱਤਾ ਜਾਣ ਵਾਲਾ ਧਰਨਾ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਜਲਦ ਕੰਮ ਸ਼ੁਰੂ ਕਰਵਾਏ ਜਾਣ ਦੇ ਦਿੱਤੇ ਭਰੋਸੇ ਤੋਂ ਬਾਅਦ ਮੁਲਤਵੀ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਇਸ ਧਰਨੇ ਦਾ ਸੱਦਾ ਨਗਰ ਕੌਂਸਲਰ ਸਤਿੰਦਰ ਸੈਣੀ ਵਲੋਂ ਦਿੱਤਾ ਗਿਆ ਸੀ ਜਿਸ ਨੂੰ ਸਿਟੀ ਪਾਰਕ ਸੰਭਾਲ ਕਮੇਟੀ ਤੇ ਹੋਰ ਸਮਾਜ ਚਿੰਤਕਾਂ ਵਲੋਂ ਹਮਾਇਤ ਕੀਤੀ ਜਾ ਰਹੀ ਸੀ | ਧਰਨਾ ਦੇਣ ਲਈ ਪਹੁੰਚੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਨਗਰ ਕੌਂਸਲਰ ਸਤਿੰਦਰ ਸੈਣੀ ਨੇ ਦੱਸਿਆ ਕਿ ਬਨਾਸਰ ਬਾਗ ਤੇ ਸਿਟੀ ਪਾਰਕ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਲਗਪਗ ਚਾਰ ਕਰੋੜ ਰੁਪਏ ਦੀ ਗਰਾਂਟ ਆਈ ਹੋਈ ਹੈ | ਟੈਂਡਰ ਪ੍ਰਕਿਰਿਆ ਤੇ ਵਰਕ ਆਰਡਰ ਜਾਰੀ ਹੋਣ ਦੇ ਬਾਵਜੂਦ ਅਜੇ ਤੱਕ ਕੰਮ ਸ਼ੁਰੂ ਨਹੀਂ ਕੀਤਾ ਗਿਆ, ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਰੋਸ ਹੈ | ਉਨ੍ਹਾਂ ਦੱਸਿਆ ਕਿ ਅੱਜ ਕੁੱਝ ਸਮਾਂ ਪਹਿਲਾਂ ਹੀ ਵਿਧਾਇਕਾਂ ਨਰਿੰਦਰ ਕੌਰ ਭਰਾਜ ਵਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਸਿਟੀ ਪਾਰਕ, ਬਨਾਸਰ ਬਾਗ ਤੇ ਬੜਾ ਚੌਂਕ ਤੋਂ ਪਟਿਆਲਾ ਗੇਟ ਤੱਕ ਦੇ ਸਾਰੇ ਵਿਕਾਸ ਕਾਰਜ ਜਲਦ ਹੀ ਸ਼ੁਰੂ ਕਰ ਦਿੱਤੇ ਜਾਣਗੇ | ਇਸ ਕਾਰਨ ਇਹ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹਮੇਸ਼ਾ ਲੋਕਾਂ ਦੀ ਹੀ ਜਿੱਤ ਹੁੰਦੀ ਹੈ | ਇਸ ਤੋਂ ਪਹਿਲਾਂ ਤਤਕਾਲੀ ਡਿਪਟੀ ਕਮਿਸ਼ਨਰ ਵਲੋਂ ਸਿਟੀ ਪਾਰਕ 'ਚ ਜਿਮ ਲਈ ਇਮਾਰਤ ਬਣਾਏ ਜਾਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ ਜੋ ਪ੍ਰਾਜੈਕਟ ਲੋਕਾਂ ਦੇ ਵਿਰੋਧ ਕਾਰਨ ਵਾਪਸ ਲੈਣਾ ਪਿਆ ਸੀ | ਓਧਰ ਗੱਲਬਾਤ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਇਸ ਵਿਚ ਕੋਈ ਸ਼ੱਕ ਨਹੀਂ ਕਿ ਚਾਰ ਕਰੋੜ ਰੁਪਏ ਦੀ ਗਰਾਂਟ ਆਈ ਹੋਈ ਹੈ | ਨਗਰ ਕੌਂਸਲ ਵਲੋਂ ਟੈਂਡਰ ਵੀ ਹੋ ਚੁੱਕੇ ਹਨ ਪਰ ਅਜੇ ਤੱਕ ਨਿਰਮਾਣ ਕਾਰਜ ਸ਼ੁਰੂ ਨਹੀਂ ਕੀਤਾ | ਇਸ ਲਈ ਨਿਰਮਾਣ ਏਜੰਸੀ ਤਬਦੀਲ ਕੀਤੀ ਜਾ ਰਹੀ ਹੈ | ਦੋ ਚਾਰ ਦਿਨਾਂ ਵਿਚ ਇਹ ਗਰਾਂਟਾਂ ਲੋਕ ਨਿਰਮਾਣ ਵਿਭਾਗ ਨੂੰ ਤਬਦੀਲ ਕਰ ਦਿੱਤੀਆਂ ਜਾਣਗੀਆਂ | ਉਸ ਤੋਂ ਬਾਅਦ ਮੁੜ ਤੋਂ ਟੈਂਡਰ ਪ੍ਰਕਿਰਿਆ ਹੋਵੇਗੀ ਤੇ 15 -20 ਦਿਨਾਂ ਵਿਚ ਹੀ ਇਹ ਕੰਮ ਸ਼ੁਰੂ ਕਰ ਦਿੱਤੇ ਜਾਣਗੇ | ਵਿਧਾਇਕਾ ਭਰਾਜ ਨੇ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਸ਼ਹਿਰ ਦਾ ਵਿਕਾਸ ਕਰਨ ਲਈ ਵਚਨਬੱਧ ਹਨ |
Ad Position 22
No active advertisement
ਪਿਛਲੀ ਖ਼ਬਰ ਸਤੌਜ ਅਕੈਡਮੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਭਵਾਨੀਗੜ੍ਹ ਵਾਸੀਆਂ ਦੇ ਸੰਘਰਸ਼ ਦੀ ਜਿੱਤ, ਬਾਲਦ ਕੈਂਚੀਆਂ ਦੇ ਪੁਲ ਹੇਠਾਂ ਸੜਕ ਦੇ ਨਿਰਮਾਣ ਦਾ ਕੰਮ ਹੋਇਆ ਸ਼ੁਰੂ
Ad Position 24