02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਹਰਿਆਣਾ ਸਰਕਾਰ ਵਲੋਂ ਸਕੂਲੀ ਵਿਦਿਆਰਥੀਆਂ ਦੇ ਸਿਲੇਬਸ 'ਚ ਸਿੱਖ ਗੁਰੂਆਂ ਦਾ ਇਤਿਹਾਸ ਸ਼ਾਮਿਲ ਕਰਨਾ ਸ਼ਲਾਘਾਯੋਗ ਕਦਮ-ਲਲਿਤ ਗਰਗ ਐਡਵੋਕੇਟ

Ad Position 21
No active advertisement
ਅਜੀਤ ਡੈਸਕ 13-06-2026
ਸੰਗਰੂਰ, 12 ਜੂਨ (ਦਮਨਜੀਤ ਸਿੰਘ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਹਰਿਆਣਾ ਵਾਸੀਆਂ ਅਤੇ ਸਿੱਖ ਸਮਾਜ ਨਾਲ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਮੌਕੇ ਕੀਤੇ ਗਏ ਵਾਅਦੇ ਨੂੰ ਅਮਲੀ ਰੂਪ ਦਿੰਦਿਆਂ ਹੁਣ ਹਰਿਆਣਾ ਸੂਬੇ ਅੰਦਰ ਅੱਠਵੀਂ ਜਮਾਤ ਦੇ ਇਤਿਹਾਸ ਵਿਚ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੁੜੇ ਇਤਿਹਾਸ ਨੂੰ ਸ਼ਾਮਿਲ ਕਰ ਲਿਆ ਗਿਆ ਹੈ | ਸੀਨੀਅਰ ਭਾਜਪਾ ਆਗੂ ਐਡਵੋਕੇਟ ਲਲਿਤ ਗਰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਕੀਤੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਸੈਣੀ ਨੇ ਹਰ ਵਾਰ ਦੀ ਤਰ੍ਹਾਂ ਆਪਣਾ ਇਹ ਵਾਅਦਾ ਵੀ ਪੂਰਾ ਕੀਤਾ ਹੈ ਜਿਸ ਕਾਰਨ ਸਿੱਖ ਸਮਾਜ ਦੇ ਨਾਲ ਨਾਲ ਹਿੰਦੂ ਧਰਮ ਦੇ ਲੋਕਾਂ ਵਿਚ ਵੀ ਖ਼ੁਸ਼ੀ ਦੀ ਲਹਿਰ ਹੈ ਕਿਉਂਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਸਾਰੇ ਸਿੱਖ ਗੁਰੂਆਂ ਪ੍ਰਤੀ ਹਿੰਦੂ ਸਮਾਜ ਵਿਚ ਵੀ ਅਥਾਹ ਸ਼ਰਧਾ ਹੈl ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਮੌਕੇ ਐਲਾਨ ਕੀਤਾ ਸੀ ਕਿ ਆਉਣ ਵਾਲੀਆਂ ਪੀੜੀਆਂ ਨੂੰ ਸਿੱਖ ਇਤਿਹਾਸ ਗੁਰੂਆਂ ਦੇ ਆਦਰਸ਼ਾਂ ਅਤੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਾਉਣ ਲਈ ਇਨ੍ਹਾਂ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਇਆ ਜਾਵੇਗਾ ਅਤੇ ਹੁਣ ਹਰਿਆਣਾ ਸਰਕਾਰ ਨੇ ਆਪਣੇ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਹਰਿਆਣਾ ਅੰਦਰ ਅੱਠਵੀਂ ਜਮਾਤ ਦੇ ਇਤਿਹਾਸ ਕੋਰਸ ਵਿਚ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ਨੂੰ ਸ਼ਾਮਿਲ ਕਰ ਦਿੱਤਾ ਹੈ | ਸ੍ਰੀ ਗਰਗ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਗੁਰੂਆਂ ਨੇ ਮਨੁੱਖਤਾ, ਸਮਾਨਤਾ, ਸੇਵਾ ਕਰੁਣਾ, ਭਾਈਚਾਰੇ ਅਤੇ ਸਮਾਜਿਕ ਨਿਆ ਦਾ ਸੰਦੇਸ਼ ਦਿੱਤਾ ਹੈ | ਇਸ ਲਈ ਸਕੂਲੀ ਬੱਚਿਆਂ ਨੂੰ ਸਿੱਖ ਗੁਰੂਆਂ ਦਾ ਇਤਿਹਾਸ ਪੜ੍ਹਾਇਆ ਜਾਣਾ ਬਹੁਤ ਹੀ ਸ਼ਲਾਘਾਯੋਗ ਅਤੇ ਦੂਰ ਅੰਦੇਸ਼ੀ ਵਾਲਾ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਸਿਰਫ਼ ਇੱਕ ਭਾਈਚਾਰੇ ਦੀ ਵਿਰਾਸਤ ਨਹੀਂ ਸਗੋਂ ਪੂਰੇ ਦੇਸ਼ ਲਈ ਪ੍ਰੇਰਨਾ ਦਾ ਸਰੋਤ ਹੈ ਕਿਉਂਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਪ੍ਰੇਰਨਾ ਨਾਲ ਬੇਇਨਸਾਫ਼ੀ ਜ਼ੁਲਮ ਅਤੇ ਸ਼ੋਸ਼ਣ ਵਿਰੁੱਧ ਸੰਘਰਸ਼ ਕਰਦਿਆਂ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗ ਨੂੰ ਸਨਮਾਨ ਅਤੇ ਅਧਿਕਾਰ ਦਿਵਾਉਣ ਦਾ ਇਤਿਹਾਸਿਕ ਕਾਰਜ ਕੀਤਾ | ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਹਿੰਮਤ ਲੀਡਰਸ਼ਿਪ ਦੇਸ਼ ਭਗਤੀ ਅਤੇ ਜਨ ਭਲਾਈ ਦੀ ਭਾਵਨਾ ਦੀ ਇੱਕ ਵਿਲੱਖਣ ਉਦਾਹਰਨ ਹੈ ਜੋ ਅੱਜ ਵੀ ਨੌਜਵਾਨਾਂ ਨੂੰ ਸੱਚ ਤੇ ਨਿਆ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ | ਐਡਵੋਕੇਟ ਲਲਿਤ ਗਰਗ ਨੇ ਕਿਹਾ ਕਿ ਸ਼੍ਰੀ ਸੈਣੀ ਵਲੋਂ ਲਏ ਗਏ ਫ਼ੈਸਲੇ ਦੀ ਅੱਜ ਵਿਦਿਆਰਥੀਆਂ ਦੇ ਜੀਵਨ ਵਿਚ ਅਨੁਸ਼ਾਸਨ ਅਤੇ ਆਪਸੀ ਸਾਂਝ ਨੂੰ ਦਿ੍ੜ ਕਰਨ ਲਈ ਵੱਡੀ ਲੋੜ ਸੀ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸਾਂਭ-ਸੰਭਾਲ ਲਈ ਦਿੱਤਾ ਹੋਕਾ ਅਗਲੀ ਖ਼ਬਰ ਨਗਰ ਕੌਂਸਲ ਵਲੋਂ ਫਰੂਟ ਤੇ ਸ਼ਬਜੀ ਵਾਲੀਆਂ ਰੇਹੜੀਆਂ ਵਲੋਂ ਨਾਜਾਇਜ਼ ਕਬਜ਼ੇ ਹਟਵਾਏ <br/>
Ad Position 24
No active advertisement