ਖਨੌਰੀ, 13 ਜੂਨ (ਬਲਵਿੰਦਰ ਸਿੰਘ ਥਿੰਦ) - ਜੇਕਰ ਪੰਜਾਬ ਸਰਕਾਰ ਨੇ ਕਰਜ਼ਾਈ ਕਿਸਾਨਾਂ 'ਤੇ ਦਰਜ ਕੀਤੇ ਕੇਸ ਰੱਦ ਨਹੀਂ ਕਰਦੀ ਤਾਂ ਭਾਰਤੀ ਕਿਸਾਨ ਯੂਨੀਅਨ ਖੋਸਾ 29 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਡੀ. ਐਮ. ਓ. ਦਫ਼ਤਰਾਂ ਦਾ ਅਣਮਿਥੇ ਸਮੇਂ ਲਈ ਘਿਰਾਓ ਕਰੇਗੀ | ਇਹ ਸ਼ਬਦ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਖਨੌਰੀ ਦੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ (ਸੰਤ ਆਸ਼ਰਮ) ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ | ਸੁਖਜਿੰਦਰ ਸਿੰਘ ਖੋਸਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਨਾਲ ਸੰਬੰਧਿਤ ਬੈਂਕਾਂ ਅਤੇ ਸਰਕਾਰੀ ਬੈਂਕਾਂ ਵਲੋਂ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਵਿਰੁੱਧ ਪਰਚੇ ਦਰਜ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰੀ ਜਾਂ ਜ਼ਮੀਨਾਂ ਦੀ ਕੁਰਕੀ ਦੀਆਂ ਧਮਕੀਆਂ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਖੋਸਾ ਕਰਜ਼ੇ ਹੇਠ ਦੱਬੇ ਕਿਸਾਨਾਂ ਨਾਲ ਡੱਟ ਕੇ ਖੜੀ ਹੈ ਅਤੇ ਕਿਸੇ ਵੀ ਕੀਮਤ 'ਤੇ ਉਨ੍ਹਾਂ ਵਿਰੁੱਧ ਕਾਰਵਾਈ ਨਹੀਂ ਹੋਣ ਦੇਵੇਗੀ ਕਿਉਂਕਿ ਇਹ ਕਰਜ਼ੇ ਦੇਸ਼ ਦੀ ਆਰਥਿਕਤਾ ਨੂੰ ਉੱਚਾ ਚੁੱਕਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਕਦੇ ਹੜ੍ਹਾਂ ਕਦੇ ਸੋਕੇ ਅਤੇ ਕਦੇ ਹੋਰ ਕੁਦਰਤੀ ਆਫ਼ਤਾਂ ਦੀ ਮਾਰ ਕਾਰਨ ਚੜੇ ਹਨ ਅਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਮਜ਼ਦੂਰਾਂ ਦੇ ਕਰਜ਼ਿਆਂ ਤੇ ਮੁਕੰਮਲ ਮਾਫ਼ੀ ਦਿੰਦਿਆਂ ਇਹਨਾਂ ਤੇ ਲਕੀਰ ਫੇਰਨੀ ਚਾਹੀਦੀ ਹੈ | ਜੇਕਰ ਸਰਕਾਰ ਨੇ ਕਰਜ਼ਾਈ ਕਿਸਾਨਾਂ ਦੇ ਦਰਜ ਕੇਸ ਵਾਪਸ ਨਾ ਲਏ ਤਾਂ 29 ਜੂਨ ਨੂੰ ਭਾਰਤੀ ਕਿਸਾਨ ਯੂਨੀਅਨ ਖੋਸਾ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਡੀਐਮਓ ਦਫ਼ਤਰਾਂ ਦਾ ਅਣਮਿਥੇ ਸਮੇਂ ਲਈ ਘਿਰਾਓ ਕਰੇਗੀ | ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜਨਰਲ ਸਕੱਤਰ ਗੁਣਵੰਤ ਸਿੰਘ ਪੰਜਾਵਾ ਨੇ ਕਿਹਾ ਕਿ ਕਿਸਾਨਾਂ ਲਈ ਸੈਟਲਮੈਂਟ ਸਕੀਮਾਂ ਸ਼ੁਰੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਕਿ ਕਿਸਾਨ ਵਿਆਜ ਤੋਂ ਬਿਨਾਂ ਕਰਜ਼ੇ ਵਾਪਸ ਕਰ ਸਕਣ | ਤੇਲ ਦੀਆਂ ਵਧਦੀਆਂ ਕੀਮਤਾਂ ਬਾਰੇ ਬੋਲਦਿਆਂ ਸੁਖਵਿੰਦਰ ਸਿੰਘ ਖੋਸਾ ਅਤੇ ਗੁਣਵੰਤ ਸਿੰਘ ਪੰਜਾਵਾ ਨੇ ਕਿਹਾ ਕਿ ਤੇਲ ਦੀਆਂ ਵਧੀਆ ਕੀਮਤਾਂ ਦੇਸ਼ ਦੀ ਕਿਸਾਨੀ ਦਾ ਲੱਕ ਤੋੜ ਰਹੀਆਂ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਹਰ ਇਕ ਕਿਸਾਨ ਨੂੰ ਵੀ ਟੈਕਸ ਮੁਕਤ ਡੀਜ਼ਲ ਮੁਹੱਈਆ ਕਰਵਾਇਆ ਜਾਵੇ | ਖਾਦ ਦੀ ਕਾਲਾ ਬਜਾਰੀ ਨੂੰ ਨੱਥ ਪਾਉਣ ਦੀ ਮੰਗ ਕਰਦਿਆਂ ਇਹਨਾਂ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਯੂਰੀਆ ਖਾਦ ਦੀ ਕਾਲਾ ਬਾਜ਼ਾਰੀ ਕਰ ਕੇ ਕਿਸਾਨਾਂ ਦੀ ਲੁੱਟ ਖਸੁੱਟ ਕੀਤੀ ਜਾ ਰਹੀ ਹੈ ਜੇਕਰ ਇਸ ਨੂੰ ਨੱਥ ਨਾ ਪਾਈ ਤਾਂ ਜਥੇਬੰਦੀ ਖਾਦ ਡੀਲਰਾਂ ਅਤੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ | ਇਸ ਮੌਕੇ ਜਸਵੀਰ ਸਿੰਘ ਢੋਲੇਵਾਲ ਸੂਬਾ ਮੀਤ ਪ੍ਰਧਾਨ, ਬਲਜੀਤ ਸਿੰਘ ਸ਼ੇਰਗੜ੍ਹ ਜ਼ਿਲ੍ਹਾ ਪ੍ਰਧਾਨ, ਬਲਵੀਰ ਸਿੰਘ ਧੂਰਕੋਟ ਬਲਾਕ ਪ੍ਰਧਾਨ, ਸੁਖਜਿੰਦਰ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਮੋਗਾ, ਕਾਕਾ ਸਿੰਘ ਮੁੰਨਣ, ਫਤਿਹ ਸਿੰਘ ਕੋਟ ਕਰੋੜ ਸੀਨੀਅਰ ਮੀਤ ਪ੍ਰਧਾਨ ਪੰਜਾਬ, ਦਲੀਪ ਸਿੰਘ ਸ਼ੰਕੂ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਨਿਰਮਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਫ਼ਾਜ਼ਿਲਕਾ, ਗਮਦੂਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਨੌਨਿਹਾਲ ਸਿੰਘ ਸੂਬਾ ਮੀਤ ਪ੍ਰਧਾਨ, ਕਰਮ ਸਿੰਘ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਜਗਜੀਤ ਸਿੰਘ ਰਣੀਆ ਮੀਤ ਪ੍ਰਧਾਨ, ਸੁਰਜੀਤ ਸਿੰਘ ਖ਼ਜ਼ਾਨਚੀ ਫ਼ਿਰੋਜ਼ਪੁਰ, ਕੁਲਵੰਤ ਸਿੰਘ ਬਲਾਕ ਪ੍ਰਧਾਨ ਸਰਹਾਲੀ, ਜੋਗਿੰਦਰ ਸਿੰਘ ਬਲਾਕ ਪ੍ਰਧਾਨ ਪਾਤੜਾਂ, ਜਗਜੀਤ ਸਿੰਘ ਚੁਰੜਖੇੜਾ, ਨਿਰਮਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਫ਼ਾਜ਼ਿਲਕਾ, ਯੁਵਰਾਜ ਸਿੰਘ ਬਾਠ ਪ੍ਰੈੱਸ ਸਕੱਤਰ ਪਟਿਆਲਾ, ਗਮਦੂਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਅਜੇ ਵਧਵਾ ਸੂਬਾ ਮੀਤ ਪ੍ਰਧਾਨ, ਭਗਵੰਤ ਸਿੰਘ ਮਿੱਠਾ, ਡਾਕਟਰ ਸਿਕੰਦਰਪਾਲ ਸਿੰਘ, ਸਤਬੀਰ ਸਿੰਘ ਸੂਬਾ ਪੈੱ੍ਰਸ ਸਕੱਤਰ, ਕੁਲਵੰਤ ਸਿੰਘ, ਬਸੰਤ ਸਿੰਘ ਖ਼ਾਲਸਾ, ਪਿਆਰਾ ਸਿੰਘ ਬਲੋ ਕੇ, ਸੁਖਬੀਰ ਸਿੰਘ ਧੀਰਾ, ਗੁਰਮੇਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਰਜਿੰਦਰ ਸਿੰਘ ਵਿਤ ਸਕੱਤਰ, ਰਜਿੰਦਰ ਸਿੰਘ ਬਲਾਕ ਪ੍ਰਧਾਨ, ਗੁਰਦੇਵ ਸਿੰਘ ਬਿੱਟਾ, ਨਿਰਮਲ ਸਿੰਘ ਕਾਲੇਕੇ, ਬਲਵਿੰਦਰ ਸਿੰਘ ਕਾਲੇਕੇ, ਲਖਬੀਰ ਸਿੰਘ ਕੋਮਲ, ਦਰਸ਼ਨ ਸਿੰਘ ਮੇਖਾ, ਪੰਮੀ ਪ੍ਰਧਾਨ, ਭੁਪਿੰਦਰ ਸਿੰਘ, ਸੁਖਦੇਵ ਸਿੰਘ, ਦਰਸ਼ਨ ਬੱਗੇਕੇ, ਗੁਰਮੇਲ ਸਿੰਘ, ਮੱਕਾ ਸਿੰਘ, ਸੁਰਜੀਤ ਸਿੰਘ ਵਿਰਕ, ਸੁਖਮਿੰਦਰ ਸਿੰਘ, ਲਖਬੀਰ ਸਿੰਘ ਨੰਬਰਦਾਰ, ਕਰਮ ਸਿੰਘ, ਮਨਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ | ਸਟੇਜ ਸਕੱਤਰ ਦੀ ਡਿਊਟੀ ਬਲਜਿੰਦਰ ਸਿੰਘ ਖ਼ਾਲਸਾ ਨੇ ਨਿਭਾਈ |