ਧੂਰੀ, 13 ਜੂਨ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਬਖ਼ਸ਼ ਸਿੰਘ ਰੰਧਾਵਾ ਕਾਤਰੋਂ ਨੂੰ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਹਲਕਾ ਧੂਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਆਪਣੀ ਇਸ ਨਿਯੁਕਤੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਬਖ਼ਸ਼ ਸਿੰਘ ਰੰਧਾਵਾ ਕਾਤਰੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਅਹਿਮ ਉਪਰਾਲੇ ਕਰਨਗੇ | ਨਵ ਨਿਯੁਕਤ ਪ੍ਰਧਾਨ ਗੁਰਬਖ਼ਸ਼ ਸਿੰਘ ਰੰਧਾਵਾ ਕਾਤਰੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ, ਕਿਉਂਕਿ ਬਾਦਲ ਸਰਕਾਰ ਸਮੇਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਅਤੇ ਇਸੇ ਤਹਿਤ ਹੀ ਪੰਜਾਬ ਦੇ ਲੋਕ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ |