02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜ਼ਿਲ੍ਹਾ ਮਲੇਰਕੋਟਲਾ ਦੇ ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ 12 ਵੇਂ ਦਿਨ 'ਚ ਦਾਖਲ <br/>

Ad Position 21
No active advertisement
ਅਜੀਤ ਡੈਸਕ 14-06-2026
ਮਲੇਰਕੋਟਲਾ, 13 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਮਗਨਰੇਗਾ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਹੜਤਾਲ 'ਤੇ ਬੈਠੇ ਹਨ | ਅੱਜ ਪ੍ਰਧਾਨ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮਲੇਰਕੋਟਲਾ ਦੇ ਮਨਰੇਗਾ ਕਰਮਚਾਰੀਆਂ ਵੱਲੋਂ ਆਪਣੀਆਂ ਸੇਵਾਵਾਂ ਨੂੰ ਪੰਚਾਇਤੀ ਵਿਭਾਗ ਵਿੱਚ ਪੱਕਿਆਂ ਕਰਨ ਲਈ ਲਗਾਤਾਰ ਕੀਤੀ ਜਾ ਰਹੀ ਹੜਤਾਲ ਦੇ 12ਵੇਂ ਦਿਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਦਫ਼ਤਰ ਵਿੱਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮਗਨਰੇਗਾ ਕਰਮਚਾਰੀ 1 ਜੂਨ ਤੋਂ ਕਲਮ ਛੋੜ ਹੜਤਾਲ 'ਤੇ ਹਨ | ਪ੍ਰਦਰਸ਼ਨ ਦੌਰਾਨ ਹਾਜ਼ਰ ਕਰਮਚਾਰੀ ਗੁਰਪ੍ਰੀਤ ਸਿੰਘ ਜੀ.ਆਰ.ਐਸ. ਨੇ ਦੱਸਿਆ ਕਿ ਉਹ ਪਿਛਲੇ 18 ਸਾਲਾਂ ਤੋਂ ਪੰਚਾਇਤੀ ਵਿਭਾਗ ਵਿੱਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ ਤੇ ਉਨ੍ਹਾਂ ਨੇ ਮਨਰੇਗਾ ਵਿੱਚੋਂ ਪਾਰਕ ਪਲੇਗ ਰਾੳਾੂਡ ਗਲੀਆਂ ਆਦਿ ਬਣਵਾ ਕੇ ਸੈਂਕੜੇ ਲੋਕਾਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਗੁਜ਼ਾਰਾ ਤੋਰਿਆ ਹੈ, ਪਰ ਉਹ ਅਜੇ ਤੱਕ ਸਿਰਫ਼ ਕੱਚੇ ਮੁਲਾਜ਼ਮ ਹੀ ਹਨ | ਉਨ੍ਹਾਂ ਨੂੰ ਪਿੰਡਾਂ ਵਿੱਚ ਆਉਣ ਜਾਣ ਲਈ ਆਪਣੇ ਵਹੀਕਲ ਤੋਂ ਇਲਾਵਾ ਘਰ ਦਾ ਗੁਜ਼ਾਰਾ ਕਰਨ ਦੇ ਨਾਲ-ਨਾਲ ਬਿਰਧ ਮਾਪਿਆਂ ਦੇ ਇਲਾਜ ਲਈ ਲਈ ਪੈਸੇ ਦੀ ਬਹੁਤ ਜ਼ਰੂਰਤ ਹੈ, ਉਨ੍ਹਾਂ ਦੇ ਬੱਚਿਆਂ ਦੇ ਸਕੂਲ ਦੀ ਫ਼ੀਸ ਵੀ ਨਹੀਂ ਭਰੀ ਜਾ ਰਹੀ | ਉਨ੍ਹਾਂ ਕਿਹਾ ਕਿ ਸਾਨੂੰ ਪਿਛਲੇ 6 ਮਹੀਨਿਆਂ ਤੋਂ ਬਣਦੀ ਤਨਖ਼ਾਹ ਵੀ ਨਹੀਂ ਦਿੱਤੀ ਗਈ | ਇਸ ਮੌਕੇ ਮਨਰੇਗਾ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਨਿਆਮਤਪੁਰ, ਤੇਜਵਰਿੰਦਰ ਸਿੰਘ, ਬਿੱਕਰ ਸਿੰਘ, ਜਤਿੰਦਰ ਕੁਮਾਰ, ਰਜਿੰਦਰ ਸਿੰਘ, ਆਕਾਸਦੀਪ ਸਿੰਘ, ਰਣਜੀਤ ਕੌਰ, ਅਮਰਜੀਤ ਸਿੰਘ, ਮੁਹੰਮਦ ਸਕੀਲ, ਮੁਹੰਮਦ ਆਸਿਫ, ਗੁਰਜੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਨੇਰੀ, ਝੱਖੜ ਤੇ ਮੀਂਹ ਨਾਲ ਬਿਜਲੀ ਦੇ ਖੰਬੇ ਟੁੱਟੇ <br/> ਅਗਲੀ ਖ਼ਬਰ ਪੰਜਵੇਂ ਦਿਨ ਵੀ ਮੋਬਾਈਲ ਟਾਵਰ 'ਤੇ ਡਟਿਆ ਰਿਹਾ ਬੇਰੁਜ਼ਗਾਰ ਅਧਿਆਪਕ ਹਰਜੀਤ ਸਿੰਘ <br/>
Ad Position 24
No active advertisement