ਸੰਗਰੂਰ, 13 ਜੂਨ (ਧੀਰਜ ਪਸ਼ੌਰੀਆ) - ਪਿਛਲੀਆਂ ਸਰਕਾਰਾਂ ਨੇ ਟੋਲ ਪਲਾਜਿਆਂ ਰਾਹੀਂ ਆਮ ਲੋਕਾਂ ਦੀ ਜੇਬ 'ਤੇ ਲਗਾਤਾਰ ਬੋਝ ਪਾਇਆ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿਤ ਨੂੰ ਪਹਿਲ ਦਿੰਦਿਆਂ ਸੂਬੇ ਵਿੱਚ 19 ਟੋਲ ਪਲਾਜੇ ਬੰਦ ਕਰਵਾ ਕੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੱਤੀ ਹੈ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਰੋਜਾਨਾ 67 ਲੱਖ ਰੁਪਏ ਬਚ ਰਹੇ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਇਹੀ ਕਾਰਨ ਹੈ ਕਿ ਇਹ ਸਰਕਾਰ ਹਮੇਸ਼ਾ ਲੋਕ ਹਿਤਾਂ ਲਈ ਸੋਚਦੀ ਹੈ | ਬੌਬੀ ਨੇ ਕਿਹਾ ਕਿ ਸੂਬੇ ਵਿੱਚ ਹਰ ਨਾਗਰਿਕ ਦੇ ਬੂਹੇ 'ਤੇ ਸਿਹਤ ਸੇਵਾਵਾਂ ਪਹੁੰਚਾਉਣ ਲਈ ਆਪ ਸਰਕਾਰ ਵੱਲੋਂ ਲਗਾਤਾਰ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ | ਹੁਣ ਤੱਕ ਸੂਬੇ ਵਿੱਚ 990 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਚੁੱਕ ਹਨ | 2022 ਦੀਆਂ ਚੋਣਾਂ ਵਿੱਚ ਕੀਤੇ ਵਾਅਦੇ ਮੁਤਾਬਕ 01 ਜੁਲਾਈ 2022 ਤੋਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਜਿਸ ਦੀ ਬਦੌਲਤ ਸੂਬੇ ਦੇ 90% ਘਰਾਂ ਦੇ ਬਿਜਲੀ ਬਿਲ ਜ਼ੀਰੋ ਆ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਸਰਕਾਰ ਵਿੱਚ ਭਿ੍ਸ਼ਟਾਚਾਰ ਲਈ ਕੋਈ ਜਗ੍ਹਾ ਨਹੀਂ ਹੈ ਇਸ ਦੀ ਬਦੌਲਤ ਹੀ ਹੁਣ ਤੱਕ ਸੂਬੇ ਵਿੱਚ 66000 ਦੇ ਕਰੀਬ ਨੌਕਰੀਆਂ ਬਗੈਰ ਕਿਸੇ ਸਿਫਾਰਸ਼ ਅਤੇ ਬਗੈਰ ਕਿਸੇ ਰਿਸ਼ਵਤ ਤੋਂ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ | ਸ੍ਰੀ ਬੌਬੀ ਨੇ ਕਿਹਾ ਕਿ ਇਹ ਸੱਚੀ ਸੇਵਾ ਦਾ ਹੀ ਨਤੀਜਾ ਹੈ ਕਿ ਆਏ ਬਦਲਾਅ ਸਦਕਾ ਰੰਗਲੇ ਪੰਜਾਬ ਵੱਲ ਕਦਮ ਲਗਾਤਾਰ ਅੱਗੇ ਵਧ ਰਹੇ ਹਨ |