02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਫ਼ਰਦ ਕੇਂਦਰ ਮੁਲਾਜ਼ਮਾਂ ਦੀਆਂ ਸੂਚੀਆਂ ਨਾ ਭੇਜ ਕੇ ਸਰਕਾਰ ਦੇ ਪੱਕੇ ਕਰਨ ਫ਼ੈਸਲੇ ਦੀ ਨਿਕਲੀ ਫੂਕ-ਬਿਕਰਮਜੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 14-06-2026
ਸੰਗਰੂਰ, 13 ਜੂਨ (ਧੀਰਜ਼ ਪਸ਼ੌਰੀਆ) - ਅੱਜ ਫ਼ਰਦ ਕੇਂਦਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ | ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਭਗ 65,048 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 4 ਜੂਨ ਨੂੰ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਫ਼ਰਦ ਕੇਂਦਰ ਯੂਨੀਅਨ ਦੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਚਕੇਰੀਆਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਫ਼ਰਦ ਕੇਂਦਰਾਂ ਦੇ ਮੁਲਾਜ਼ਮ ਕੈਟਾਗਰੀ 'ਸੀ' ਵਿੱਚ ਸ਼ਾਮਿਲ ਹਨ ਅਤੇ ਉਨ੍ਹਾਂ ਦਾ ਸਾਰਾ ਰਿਕਾਰਡ ਜਲਦ ਹੀ ਪਰਸੋਨਲ ਵਿਭਾਗ ਵੱਲੋਂ ਇਕੱਠਾ ਕੀਤਾ ਜਾਵੇਗਾ | ਇਸ ਸਬੰਧੀ ਸਾਰੇ ਵਿਭਾਗਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਵੀ ਦਿੱਤੇ ਗਏ ਸਨ | ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਮਾਲ ਰਿਕਾਰਡ ਵਿਭਾਗ ਵੱਲੋਂ ਸਰਕਾਰ ਦੇ ਹੁਕਮਾਂ ਅਨੁਸਾਰ ਫ਼ਰਦ ਕੇਂਦਰਾਂ ਦੇ ਕੱਚੇ ਮੁਲਾਜ਼ਮਾਂ ਦਾ ਡਾਟਾ ਪਰਸੋਨਲ ਵਿਭਾਗ ਨਾਲ ਸਾਂਝਾ ਨਹੀਂ ਕੀਤਾ ਗਿਆ | ਇਸ ਦੀ ਬਜਾਏ ਉੱਚ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਨੂੰ ਕਿਸੇ ਕੰਪਨੀ ਹੇਠ ਜੁਆਇਨ ਕਰਵਾਉਣ ਲਈ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਠੇਕੇਦਾਰੀ ਸਿਸਟਮ ਵਿੱਚ ਫਸਾ ਕੇ ਭਵਿੱਖ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਮਾਲ ਵਿਭਾਗ ਦੇ ਕੁੱਝ ਉੱਚ ਅਧਿਕਾਰੀ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਦੀ ਬਜਾਏ ਆਪਣੇ ਮਨਮਰਜ਼ੀ ਵਾਲਾ ਰਵੱਈਆ ਅਪਣਾ ਰਹੇ ਹਨ, ਜਿਸ ਨਾਲ ਸਰਕਾਰ ਦੇ ਫ਼ੈਸਲੇ ਦੀ ਫੂਕ ਨਿਕਲ ਰਹੀ ਹੈ | ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਹਫ਼ਤੇ ਦੇ ਅੰਦਰ ਮਾਲ ਵਿਭਾਗ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਇੰਨ-ਬਿੰਨ ਲਾਗੂ ਨਾ ਕੀਤਾ ਗਿਆ ਤਾਂ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ, ਜਿਸ ਦੀ ਪੂਰੀ ਜ਼ਿੰਮੇਵਾਰੀ ਮਾਲ ਵਿਭਾਗ ਅਤੇ ਸੰਬੰਧਿਤ ਉੱਚ ਅਧਿਕਾਰੀਆਂ ਦੀ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ, ਮੀਤ ਪ੍ਰਧਾਨ ਬਿਕਰਮਜੀਤ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਖ਼ਜ਼ਾਨਚੀ ਸੁਖਵੀਰ ਸਿੰਘ ਸਮੇਤ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਯਤਨਾਂ ਸਦਕਾ ਗੰਗਾ ਰਾਮ ਬਸਤੀ, ਰਾਮ ਨਗਰ ਅਤੇ ਅਜੀਤ ਨਗਰ ਦੀ ਸਾਲਾਂ ਪੁਰਾਣੀ ਮੰਗ ਹੋਈ ਪੂਰੀ-ਸਰਜੀਵਨ ਜਿੰਦਲ... ਅਗਲੀ ਖ਼ਬਰ ਪੰਜਾਬ ਦੇ 90% ਘਰਾਂ ਨੂੰ ਪਿਛਲੇ ਚਾਰ ਸਾਲਾਂ ਤੋਂ ਬਿਜਲੀ ਬਿੱਲ ਆ ਰਿਹਾ ਹੈ ਜ਼ੀਰੋ - ਚੀਮਾ
Ad Position 24
No active advertisement