02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਐਡਵੋਕੇਟ ਪੁਸ਼ਪਿੰਦਰ ਸਿੰਘ ਲਖਮੀਰਵਾਲਾ ਯੂਥ ਵਿੰਗ ਹਲਕਾ ਸੁਨਾਮ ਦੇ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 14-06-2026
ਸੁਨਾਮ ਊਧਮ ਸਿੰਘ ਵਾਲਾ, 13 ਜੂਨ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇਬੰਦੀ ਢਾਂਚੇ ਵਿਚ ਵਿਸਥਾਰ ਤਹਿਤ ਪਾਰਟੀ ਦੇ ਸਰਗਰਮ ਅਤੇ ਮਿਹਨਤੀ ਨੌਜਵਾਨ ਆਗੂ ਐਡਵੋਕੇਟ ਪੁਸ਼ਪਿੰਦਰ ਸਿੰਘ ਲਖਮੀਰਵਾਲਾ ਪੁੱਤਰ ਇੰਦਰਮੋਹਨ ਸਿੰਘ ਲਖਮੀਰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਹਲਕਾ ਸੁਨਾਮ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ ਲਈ ਐਡਵੋਕੇਟ ਪੁਸ਼ਪਿੰਦਰ ਸਿੰਘ ਲਖਮੀਰਵਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਹਰ ਸੰਭਵ ਯਤਨ ਕਰਨਗੇ | ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਪੁਸ਼ਪਿੰਦਰ ਸਿੰਘ ਲਖਮੀਰਵਾਲਾ ਨੂੰ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ, ਰਵਿੰਦਰ ਸਿੰਘ ਚੀਮਾ, ਹਰਪਾਲ ਸਿੰਘ ਖਡਿਆਲ, ਕੇਸਰ ਸਿੰਘ ਢੋਟ ਅਤੇ ਰਮਨਦੀਪ ਸਿੰਘ ਰਾਣਾ ਬਾਲਟੀਆਂ ਵਾਲਾ ਆਦਿ ਨੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਬਿਕਰਮਜੀਤ ਸਿੰਘ ਵਿੱਕੀ ਛਾਜਲੀ ਸਰਕਲ ਜਥੇਦਾਰ ਨਿਯੁਕਤ <br/>
Ad Position 24
No active advertisement