ਭਗਵੰਤ ਮਾਨ ਦੀ ਅਗਵਾਈ ਹੇਠ ਸਮੁੱਚੇ ਪੰਜਾਬ 'ਚ ਹੋ ਰਹੇ ਵਿਕਾਸ ਕੰਮ- ਬਰਿੰਦਰ ਗੋਇਲ
ਅਜੀਤ ਡੈਸਕ
15-06-2026
ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ
ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਪਹਿਲਾਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਿੰਡ ਕਰੋਦਾ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕਰਦਿਆਂ ਲੋਕ ਅਰਪਿਤ ਕੀਤਾ ਅਤੇ ਪਿੰਡ ਵਿੱਚ ਲਗਾਏ ਗਏ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਣ ਦੀ ਰਸਮ ਕੀਤੀ, ਨਾਲ ਹੀ ਉਨ੍ਹਾਂ ਵਾਲਮੀਕੀ ਧਰਮਸ਼ਾਲਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕਰਦਿਆਂ ਕਿਹਾ ਕਿ ਪਿੰਡ ਵਿੱਚ ਵਿਕਾਸ ਕੰਮਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਬੁੱਤ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਤੇ ਜਜ਼ਬਾ ਪੈਦਾ ਕਰਨ ਵਿੱਚ ਸਹਾਈ ਹੋਵੇਗਾ |