ਅਹਿਮਦਗੜ੍ਹ, 14 ਜੂਨ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ) - ਵਿਸ਼ਵ ਖ਼ੂਨਦਾਨ ਦਿਵਸ ਦੇ ਮੌਕੇ 'ਤੇ ਹਿੰਦ ਹਸਪਤਾਲ, ਅਹਿਮਦਗੜ੍ਹ ਵਿਖੇ ਡਾ. ਸੁਨੀਤ ਕੁਮਾਰ ਹਿੰਦ ਦੀ ਅਗਵਾਈ ਵਿੱਚ ਕੀਤੇ ਸੈਮੀਨਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਖ਼ੂਨਦਾਨ ਕਰਨ ਲਈ ਜਾਗਰੂਕ ਅਤੇ ਪ੍ਰੇਰਿਤ ਕਰਨਾ ਰਿਹਾ | ਪ੍ਰਸਿੱਧ ਸੰਗੀਤ ਡਾਇਰੈਕਟਰ ਤੇਜਵੰਤ ਕਿੱਟੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰਾਂ ਰਾਹੀਂ ਲੋਕਾਂ ਨੂੰ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਦਾ ਸੰਦੇਸ਼ ਦਿੱਤਾ | ਹਸਪਤਾਲ ਦੇ ਡਾਇਰੈਕਟਰ ਡਾ. ਸੁਨੀਤ ਕੁਮਾਰ ਹਿੰਦ ਨੇ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਇੱਕ ਯੂਨਿਟ ਖ਼ੂਨ ਕਈ ਕੀਮਤੀ ਜ਼ਿੰਦਗੀਆਂ ਬਚਾ ਸਕਦਾ ਹੈ | ਇਸ ਮੌਕੇ ਸਟੇਟ ਅਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗਨਾਈਜ਼ੇਸ਼ਨ, ਅਹਿਮਦਗੜ੍ਹ, ਹਸਪਤਾਲ ਦੇ ਡਾਕਟਰਾਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ |