26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਤਿੰਨ ਨੌਜਵਾਨ ਨਸ਼ੀਲੀਆਂ ਗੋਲੀਆਂ ਅਤੇ ਚੋਰੀ ਕੀਤੇ ਮੋਟਰਸਾਈਕਲ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 15-06-2026
ਭਵਾਨੀਗੜ੍ਹ, 14 ਜੂਨ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਵਲੋਂ ਪਿੰਡ ਝਨੇੜੀ ਕੋਲੋਂ ਲੰਘਦੀ ਭਾਰਤ ਮਾਲਾ ਹਾਈਵੇ ਦੇ ਪੁਲ ਹੇਠੋਂ ਤਿੰਨ ਨੌਜਵਾਨਾਂ ਨੂੰ ਇੱਕ ਚੋਰੀ ਕੀਤੇ ਮੋਟਰਸਾਈਕਲ ਅਤੇ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਘਰਾਚੋਂ ਪੁਲਿਸ ਚੌਂਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਵਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਸਬ-ਇੰਸਪੈਕਟਰ ਜੈਬਰਾ ਨੰਦ ਅਤੇ ਸਹਾਇਕ ਸਬ-ਇੰਸਪੈਕਟਰ ਮਨਜੀਤ ਸਿੰਘ ਦੀ ਪੁਲਿਸ ਪਾਰਟੀ ਜਦੋਂ ਭਵਾਨੀਗੜ੍ਹ ਤੋਂ ਸੁਨਾਮ ਵਲ ਨੂੰ ਜਾਂਦੀ ਸੜਕ 'ਤੇ ਗਸ਼ਤ ਕਰ ਰਹੀ ਸੀ ਤਾਂ ਪਿੰਡ ਝਨੇੜੀ ਕੋਲੋਂ ਲੰਘਦੀ ਭਾਰਤ ਮਾਲਾ ਹਾਈਵੇ ਦੇ ਪੁਲ ਹੇਠਾਂ ਇੱਕ ਮੋਟਰਸਾਈਕਲ ਸਮੇਤ ਸ਼ੱਕੀ ਹਾਲਤ 'ਚ ਤਿੰਨ ਨੌਜਵਾਨ ਖੜੇ ਸੀ ਤਾਂ ਉਨ੍ਹਾਂ ਵਿਚੋਂ ਇੱਕ ਨੌਜਵਾਨ ਨੇ ਪੁਲਿਸ ਨੂੰ ਦੇਖ ਕੇ ਹੱਥ 'ਚ ਫੜੇ ਹੋਏ ਲਿਫ਼ਾਫ਼ੇ ਨੂੰ ਹੇਠਾਂ ਸੁੱਟ ਦਿੱਤਾ ਤੇ ਤਿੰਨੋਂ ਨੌਜਵਾਨ ਮੋਟਰਸਾਈਕਲ ਰਾਹੀਂ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਜਦੋਂ ਪੁੱਛ-ਗਿੱਛ ਕੀਤੀ ਤਾਂ ਉਨ੍ਹਾਂ ਦੀ ਪਹਿਚਾਣ ਗੁਰਪਿਆਰ ਸਿੰਘ ਗੁਰੀ ਪੁੱਤਰ ਕੇਵਲ ਸਿੰਘ, ਨੀਟਾ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀਆਨ ਦਿੜ੍ਹਬਾ ਅਤੇ ਬਹਾਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਫੱਗੂਵਾਲਾ ਵਜੋਂ ਹੋਈ | ਜਦੋਂ ਪੁਲਿਸ ਨੇ ਸੁੱਟੇ ਗਏ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਅਤੇ ਇਨ੍ਹਾਂ ਕੋਲੋਂ ਬਰਾਮਦ ਹੋਇਆ ਮੋਟਰਸਾਈਕਲ ਵੀ ਚੋਰੀ ਦਾ ਨਿਕਲਿਆ | ਸਥਾਨਕ ਪੁਲਿਸ ਨੇ ਉਕਤ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. (ਆਜ਼ਾਦ) ਇਕਾਈ ਲਾਡਬੰਜਾਰਾ ਖੁਰਦ ਦੀ ਚੋਣ ਅਗਲੀ ਖ਼ਬਰ ਬੇਰੁਜ਼ਗਾਰ ਸੱਥ ਲਈ ਪਹਿਲਾਂ ਬੀਰ ਕਲਾਂ ਵਿਖੇ ਇਕੱਤਰ ਹੋਣਗੇ ਨੌਜਵਾਨ <br/>
Ad Position 24