26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਬੀ.ਕੇ.ਯੂ. (ਆਜ਼ਾਦ) ਇਕਾਈ ਲਾਡਬੰਜਾਰਾ ਖੁਰਦ ਦੀ ਚੋਣ

Ad Position 21
No active advertisement
ਅਜੀਤ ਡੈਸਕ 15-06-2026
ਦਿੜ੍ਹਬਾ ਮੰਡੀ, 14 ਜੂਨ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਬਲਾਕ ਦਿੜ੍ਹਬਾ ਦੇ ਪਿੰਡ ਲਾਡਬੰਨਜਾਰਾ ਖ਼ੁਰਦ ਦੀ ਪਿੰਡ ਇਕਾਈ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ, ਬਲਾਕ ਆਗੂ ਬਲਦੇਵ ਸਿੰਘ ਉਭਿਆ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਦਿੜ੍ਹਬਾ ਵਿਖੇ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਆਗੂ ਦਿਲਬਾਗ ਸਿੰਘ ਹਰੀਗੜ੍ਹ ਅਤੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਕੈਪਰ ਨੇ ਸ਼ਿਰਕਤ ਕੀਤੀ | ਇਕਾਈ ਪ੍ਰਧਾਨ ਵਰਿੰਦਰ ਸਿੰਘ ਬੰਟੀ, ਜਨਰਲ ਸਕੱਤਰ ਬਲਦੇਵ ਸਿੰਘ, ਖ਼ਜ਼ਾਨਚੀ ਅਮਰਿੰਦਰ ਸਿੰਘ, ਸਕੱਤਰ ਕਰਮਜੀਤ ਸਿੰਘ, ਪ੍ਰੈਸ ਸਕੱਤਰ ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਸ਼ਰਨਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਦਲਜਿੰਦਰ ਸਿੰਘ, ਪ੍ਰਚਾਰ ਸਕੱਤਰ ਅਮਿ੍ਤ ਸਿੰਘ, ਜਰਨੈਲ ਸਿੰਘ, ਸੰਗਠਨ ਸਕੱਤਰ ਕਰਮਜੀਤ ਸਿੰਘ, ਹਰਪ੍ਰੀਤ ਸਿੰਘ ਹੈਪੀ, ਸਲਾਹਕਾਰ ਹਰਮਿੰਦਰ ਸਿੰਘ, ਕਰਮ ਸਿੰਘ, ਪਰਵਿੰਦਰ ਸਿੰਘ, ਨਾਨਕ ਸਿੰਘ ਨੰਬਰਦਾਰ ਚੁਣੇ ਗਏ | ਕਮੇਟੀ ਮੈਂਬਰ ਬੀਰਬਲ ਸਿੰਘ, ਕਰਮ ਸਿੰਘ, ਜਸਵੀਰ ਸਿੰਘ, ਸੁਖਵਿੰਦਰ ਸਿੰਘ, ਗਿਆਨ ਸਿੰਘ, ਦਰਸ਼ਨ ਸਿੰਘ, ਸੰਦੀਪ ਸਿੰਘ, ਪਰਮਜੀਤ ਸਿੰਘ, ਸੁਖਵੀਰ ਸਿੰਘ, ਬਿੱਟੂ ਸਿੰਘ, ਰਾਮਫਲ ਸਿੰਘ, ਖੁਸ਼ਪ੍ਰੀਤ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ | ਸੂਬਾ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨਵੇਂ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ | ਅਮਰੀਕਾ ਭਾਰਤ ਟੈਕਸ ਮੁਕਤ ਵਪਾਰ ਸਮਝੌਤਾ, ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਭਾਰੀ ਵਾਧਾ, ਬਿਜਲੀ ਸੋਧ ਬਿੱਲ, 2025/ਮਨਰੇਗਾ ਮਜ਼ਦੂਰਾਂ ਨੂੰ ਸਮੇਂ ਸਿਰ ਕੰਮ ਨਾ ਦੇਣਾ, ਬੈਂਕਾਂ ਵਿਚ ਨਗਦ ਰਾਸ਼ੀ ਦੀ ਵੱਡੀ ਦਿੱਕਤ, ਕੋਆਪਰੇਟਿਵ ਸੁਸਾਇਟੀ ਵਿਚ ਕਿਸਾਨਾਂ ਦੀਆਂ ਨਵੀਆਂ ਹੱਦ ਕਰਜ਼ਾ ਕਾਪੀਆਂ ਨਾ ਬਣਾਉਣਾ ਯੂਰੀਆ ਖਾਦ ਦੇ ਡੀ.ਏ.ਪੀ. ਖਾਦਾਂ ਸਮੇਤ ਹੋਰ ਮੁੱਦਿਆਂ ਬਾਰੇ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ | ਇਸ ਮੌਕੇ ਚਰਨਜੀਤ ਸਿੰਘ ਸੰਤਪੁਰਾ, ਲਾਭ ਸਿੰਘ ਗੁੱਜਰਾਂ, ਜਸਵੀਰ ਸਿੰਘ, ਹਰਵਿੰਦਰ ਸਿੰਘ ਨੰਬਰਦਾਰ, ਕਰਮ ਸਿੰਘ, ਸੁਖਬੀਰ ਸਿੰਘ ਪੰਨੂ ਸਰਪੰਚ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਾਰ ਅਤੇ ਟਰੱਕ ਵਿਚਕਾਰ ਹੋਏ ਹਾਦਸੇ 'ਚ ਇਕ ਲੜਕੀ ਸਮੇਤ 2 ਦੀ ਮੌਤ <br/> ਅਗਲੀ ਖ਼ਬਰ ਤਿੰਨ ਨੌਜਵਾਨ ਨਸ਼ੀਲੀਆਂ ਗੋਲੀਆਂ ਅਤੇ ਚੋਰੀ ਕੀਤੇ ਮੋਟਰਸਾਈਕਲ ਸਮੇਤ ਕਾਬੂ <br/>
Ad Position 24