26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਭਗਵੰਤ ਮਾਨ ਸਰਕਾਰ ਨੇ ਚਾਰ ਸਾਲਾਂ ਵਿਚ ਇੱਕ ਵੀ ਯੂਨਿਟ ਬਿਜਲੀ ਪੈਦਾ ਨਹੀਂ ਕੀਤੀ - ਜਥੇਦਾਰ ਹਮੀਦੀ <br/>

Ad Position 21
No active advertisement
ਅਜੀਤ ਡੈਸਕ 15-06-2026
ਸੰਦੌੜ, 14 ਜੂਨ (ਗੁਰਪ੍ਰੀਤ ਸਿੰਘ ਚੀਮਾ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਹਿਲਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਪੂਰੀ ਮਜ਼ਬੂਤੀ ਨਾਲ ਮੈਦਾਨ ਵਿਚ ਉੱਤਰੇਗੀ ਅਤੇ ਬੂਥ ਲੈਵਲ ਤੱਕ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਠੋਸ ਰਣਨੀਤੀ ਨਾਲ ਕੰਮ ਕੀਤਾ ਜਾ ਰਿਹਾ ਹੈ | ਜਥੇਦਾਰ ਨਾਥ ਸਿੰਘ ਹਮੀਦੀ ਨੇ ਨੇੜਲੇ ਪਿੰਡ ਸੁਲਤਾਨਪੁਰ ਬਧਰਾਵਾਂ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ 10 ਸਾਲਾਂ ਵਿਚ ਸੰਤਾਪ ਹੀ ਹੰਢਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਜਿਹੜੀਆਂ ਵੀ ਲੋਕ ਭਲਾਈ ਦੀਆਂ ਸਕੀਮਾਂ ਚੱਲ ਰਹੀਆਂ ਹਨ ਉਹ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਚਲਾਈਆਂ ਗਈਆਂ ਸਨ | ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿਚ ਮਹਿਜ਼ ਇਸ਼ਤਿਹਾਰਾਂ ਵਿਚ ਹੀ ਪੰਜਾਬ ਦਾ ਵਿਕਾਸ ਕੀਤਾ ਹੈ ਜਦਕਿ ਜ਼ਮੀਨੀ ਪੱਧਰ ਤੇ ਸਰਕਾਰ ਦੀ ਕਾਰਗੁਜ਼ਾਰੀ ਜ਼ੀਰੋ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਪੰਜਾਬ ਵਿਚ ਬਿਜਲੀ 24 ਘੰਟੇ ਦੇਣ ਦੇ ਦਾਅਵੇ ਤੇ ਹੱਕ ਜਤਾ ਰਹੀ ਹੈ ਜਦਕਿ ਚਾਰ ਸਾਲਾਂ ਵਿਚ ਇੱਕ ਵੀ ਯੂਨਿਟ ਬਿਜਲੀ ਪੈਦਾ ਕਰਨ ਦਾ ਬੰਦੋਬਸਤ ਨਹੀਂ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਆਪ ਵਾਲੇ ਹਮੇਸ਼ਾ ਅਕਾਲੀ ਦਲ ਨੂੰ ਝੂਠ ਬੋਲ ਕੇ ਬਦਨਾਮ ਕਰਨ ਤੱਕ ਹੀ ਸੀਮਤ ਹਨ ਪਰ ਲੋਕ ਹੁਣ ਇਹਨਾਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ | ਹਲਕਾ ਮਹਿਲਕਲਾਂ ਦੇ ਕੋਆਰਡੀਨੇਟਰ ਅਤੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੂਥ ਪੱਧਰ ਤੱਕ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਰੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹਲਕਾ ਮਹਿਲ ਕਲਾਂ ਅੰਦਰ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਨੂੰ ਲੈ ਕੇ ਅਗਲੇ ਦਿਨਾਂ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਮੌਕੇ ਯੂਥ ਵਿੰਗ ਦੇ ਹਲਕਾ ਪ੍ਰਧਾਨ ਅਤੇ ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਪੰਜਗਰਾਈਆਂ, ਨੰਬਰਦਾਰ ਅਜੀਤਪਾਲ ਸਿੰਘ ਪੰਜਗਰਾਈਆਂ, ਸਰਕਲ ਪ੍ਰਧਾਨ ਜਸਦੇਵ ਸਿੰਘ ਬਧੇਸ਼ਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਦਾ ਅਹਿਦ, ਸਿਆਸੀ ਪੱਖਪਾਤ ਤੋਂ ਉੱਪਰ ਉੱਠ ਕੇ ਹੋਵੇਗਾ ਪਿੰਡਾਂ ਦਾ ਵਿਕਾਸ - ਡਾ. ਮਿੰਕੂ ਜਵੰਧਾ <br/> ਅਗਲੀ ਖ਼ਬਰ ਕਾਰ ਅਤੇ ਟਰੱਕ ਵਿਚਕਾਰ ਹੋਏ ਹਾਦਸੇ 'ਚ ਇਕ ਲੜਕੀ ਸਮੇਤ 2 ਦੀ ਮੌਤ <br/>
Ad Position 24