26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੈਨਸ਼ਨਰ ਜੁਆਇੰਟ ਫ਼ਰੰਟ ਦੀ 17 ਦੀ ਸੂਬਾਈ ਕਨਵੈੱਨਸ਼ਨ 'ਚ ਕਨਫੈੱਡਰੇਸ਼ਨ ਕਰੇਗੀ ਸ਼ਮੂਲੀਅਤ <br/>

Ad Position 21
No active advertisement
ਅਜੀਤ ਡੈਸਕ 15-06-2026
ਸੰਗਰੂਰ, 14 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਤਿਮਾਹੀ ਸੂਬਾਈ ਮੀਟਿੰਗ ਪੈਨਸ਼ਨਰਜ਼ ਭਵਨ, ਲੁਧਿਆਣਾ ਵਿਖੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਵਿੱਚ ਹੋਈ | ਪ੍ਰਧਾਨਗੀ ਮੰਡਲ ਵਿੱਚ ਸਰਪ੍ਰਸਤ ਅਜੀਤ ਸਿੰਘ ਫਤਿਹਚੱਕ, ਕਾਰਜਕਾਰੀ ਪ੍ਰਧਾਨ ਪਿਆਰਾ ਸਿੰਘ, ਬਖਸ਼ੀਸ਼ ਸਿੰਘ ਬਰਨਾਲਾ, ਗੁਰਦੀਪ ਸਿੰਘ ਵਾਲੀਆ ਆਦਿ ਸ਼ਾਮਲ ਸਨ | ਐਡੀਸ਼ਨਲ ਜਨਰਲ ਸਕੱਤਰ ਬਲਵੀਰ ਸਿੰਘ ਸੈਣੀ ਨੇ ਚਲਾਇਆ | ਕਨਫੈਡਰੇਸ਼ਨ ਦੇ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਅਤੇ ਸੂਬਾ ਸਹਾਇਕ ਪੈੱ੍ਰਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਦੱਸਿਆ ਕਿ ਮੀਟਿੰਗ ਦੇ ਆਰੰਭ ਵਿੱਚ ਸ੍ਰੀ ਕਰਮ ਸਿੰਘ ਧਨੋਆ ਸੂਬਾ ਪ੍ਰਧਾਨ ਵੱਲੋਂ ਪਿਛਲੀ ਤਿਮਾਹੀ ਦੌਰਾਨ ਕੀਤੀਆਂ ਗਤੀਵਿਧੀਆਂ ਅਤੇ ਸੰਘਰਸ਼ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਉਨ੍ਹਾਂ ਵੱਲੋਂ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸਬੰਧੀ ਡਾਇਰੈਕਟਰ, ਪੈਨਸ਼ਨ ਵੰਡ ਅਤੇ ਲੇਖਾ ਪੰਜਾਬ ਨਾਲ ਮਿਤੀ 08 ਅਤੇ 15 ਮਈ ਨੂੰ ਹੋਈਆਂ ਮੀਟਿੰਗਾਂ ਦੀ ਰਿਪੋਰਟ ਵੀ ਕੀਤੀ ਗਈ | ਆਲ ਇੰਡੀਆ ਸਟੇਟ ਗੌਰਮਿੰਟ ਮੁਲਾਜ਼ਮ/ਪੈਨਸ਼ਨਰਜ਼ ਫੈਡਰੇਸ਼ਨ ਵੱਲੋਂ ਚੰਡੀਗੜ੍ਹ ਵਿਖੇ ਲਗਾਏ ਗਏ ਉੱਤਰੀ ਜ਼ੋਨ ਦੇ ਸਕੂਲਿੰਗ ਦੀ ਰਿਪੋਰਟ ਕੀਤੀ ਗਈ | ਪ੍ਰਧਾਨਗੀ ਮੰਡਲ ਦੇ ਬੁਲਾਰਿਆਂ ਸਮੇਤ ਬਲਵਿੰਦਰ ਕੁਮਾਰ ਫਿਲੌਰ, ਜੋਧਵੀਰ ਸ਼ਰਮਾਂ, ਸੁਖਦੇਵ ਸਿੰਘ ਪੰਨੂ, ਸਤਨਾਮ ਸਿੰਘ ਸੰਧੂ ਭਵਾਨੀਗੜ੍ਹ, ਕਾਹਨ ਚੰਦ ਅੰਬਾਲਾ, ਮਨੋਹਰ ਲਾਲ ਬਰਨਾਲਾ, ਪ੍ਰਤਾਪ ਸਿੰਘ ਢਿੱਲੋਂ, ਫ਼ਿਰੋਜ਼ਪੁਰ, ਰਣਜੀਤ ਸਿੰਘ ਬਠਿੰਡਾ, ਸ਼ਮਸ਼ੇਰ ਸਿੰਘ ਧਾਮੀ, ਰਾਜ ਕੁਮਾਰ ਅਰੋੜਾ, ਕੁਲਦੀਪ ਸਿੰਘ ਕੌੜਾ, ਭੁਪਿੰਦਰ ਸਿੰਘ ਜੱਸੀ, ਵਿੱਤ ਸਕੱਤਰ ਮਦਨ ਲਾਲ ਮੰਨਣ, ਮਨਜੀਤ ਸਿੰਘ ਸੈਣੀ ਆਦਿ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੇਸ਼ ਕੀਤੇ ਅਜੰਡੇ ਤੇ ਵਿਚਾਰ ਚਰਚਾ ਕਰਨ ਦੇ ਨਾਲ ਨਾਲ ਸਾਂਝੇ ਤੌਰ 'ਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਨੀਤੀ ਦੀ ਜ਼ੋਰਦਾਰ ਢੰਗ ਨਾਲ ਨਿੰਦਿਆ ਕਰਦੇ ਹੋਏ ਕਿਹਾ ਕਿ ਹੁਣ ਤੱਕ ਦੀਆਂ ਸਭ ਸਰਕਾਰਾਂ ਨਾਲੋਂ ਆਮ ਆਦਮੀ ਪਾਰਟੀ ਦੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਕਰਨ ਲਈ ਸਭ ਤੋਂ ਵੱਧ ਨਿਕੰਮੀ ਸਰਕਾਰ ਸਾਬਤ ਹੋਈ ਹੈ ਜੋ ਕਿ ਸਵਾ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੁੱਝ ਦੇਣ ਦੀ ਬਜਾਏ ਲੰਬੇ ਸੰਘਰਸ਼ਾਂ ਨਾਲ ਪ੍ਰਾਪਤ ਕੀਤੇ ਲਗਾਤਾਰ ਯਤਨਸ਼ੀਲ ਹੈ | ਪ੍ਰਧਾਨਗੀ ਮੰਡਲ ਵੱਲੋਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਜਲੰਧਰ ਵਿਖੇ 17 ਜੂਨ ਨੂੰ ਹੋ ਰਹੀ ਸੂਬਾਈ ਕਨਵੈੱਨਸ਼ਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਮੀਟਿੰਗ ਵਿੱਚ ਪੰਜਾਬ ਬਚਾਓ ਮੋਰਚਾ ਦੇ ਆਗੂ ਸ. ਬਲਵਿੰਦਰ ਸਿੰਘ ਲੁਧਿਆਣਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਅੰਤ ਵਿੱਚ ਸ੍ਰੀ ਕਰਮ ਸਿੰਘ ਧਨੋਆ ਸੂਬਾ ਪ੍ਰਧਾਨ ਵੱਲੋਂ ਮੀਟਿੰਗ ਦੌਰਾਨ ਵੱਖ ਵੱਖ ਬੁਲਾਰਿਆਂ ਵੱਲੋਂ ਉਠਾਏ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ, ਆਏ ਹੋਏ ਆਗੂਆਂ ਅਤੇ ਮੈਂਬਰਾਂ ਦਾ ਧੰਨਵਾਦ ਕਰਕੇ ਮੀਟਿੰਗ ਦੀ ਸਮਾਪਤੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਨੂੰ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਮੇਟੀਆਂ ਦਾ ਕੀਤਾ ਗਠਨ <br/>
Ad Position 24