25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

3704 ਅਧਿਆਪਕ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦੀ ਸ਼ੁਰੂਆਤ ਦਿੜ੍ਹਬਾ 'ਚ 20 ਤੋਂ <br/>

Ad Position 21
No active advertisement
ਅਜੀਤ ਡੈਸਕ 15-06-2026
ਸੁਨਾਮ ਊਧਮ ਸਿੰਘ ਵਾਲਾ, 14 ਜੂਨ(ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - 3704 ਅਧਿਆਪਕ ਯੂਨੀਅਨ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਜਥੇਬੰਦੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 'ਯੁੱਧ ਵਿੱਤ ਮੰਤਰੀ ਵਿਰੁੱਧ' ਮੁਹਿੰਮ ਦਾ ਦਿੜ੍ਹਬਾ ਹਲਕੇ ਤੋਂ 20 ਜੂਨ ਨੂੰ ਸ਼ੁਰੂਆਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ 'ਚ ਹਰ ਇਕ ਹਫ਼ਤੇ ਚਾਰ ਪਿੰਡਾਂ ਵਿਚ ਸਰਕਾਰ ਖ਼ਿਲਾਫ਼ ਪੋਲ ਖੋਲ੍ਹ ਰੋਸ ਰੈਲੀਆਂ ਕੀਤੀਆਂ ਜਾਣਗੀਆਂ | ਇਸ ਦੌਰਾਨ ਦਿੜ੍ਹਬਾ ਹਲਕੇ ਦੇ ਵੱਖ ਵੱਖ ਪਿੰਡਾਂ ਦੀਆਂ ਸੱਥਾਂ ਵਿਚ ਜਾ ਕੇ ਸਥਾਨਕ ਲੋਕਾਂ ਨੂੰ ਵਿੱਤ ਮੰਤਰੀ ਦੀ ਉਹ ਵਾਅਦਾ ਖ਼ਿਲਾਫ਼ੀ ਬਾਰੇ ਜਾਣੂ ਕਰਵਾਇਆ ਜਾਵੇਗਾ ਜੋ ਵਾਅਦੇ ਵਿੱਤ ਮੰਤਰੀ ਨੇ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਸਨ | ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਵਿਚ ਆਪ ਦੀ ਸਰਕਾਰ ਬਣਨ ਤੇ 3704 ਮਾਸਟਰ ਕੇਡਰ ਭਰਤੀ 'ਤੇ ਪੰਜਾਬ ਪੇਅ-ਸਕੇਲ ਲਾਗੂ ਕੀਤਾ ਜਾਵੇਗਾ ਪਰ ਸੱਤਾ ਵਿਚ ਆਉਣ ਤੋਂ ਬਾਅਦ ਹਰਪਾਲ ਸਿੰਘ ਚੀਮਾ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਨਾਲ ਹੋਈਆਂ ਮੀਟਿੰਗਾਂ ਵਿਚ ਲਾਰਿਆਂ ਦੇ ਸਿਵਾਏ ਉਨ੍ਹਾਂ ਦੇ ਕੁਝ ਪੱਲੇ ਨਹੀ ਪਿਆ | ਇਸ ਸਮੇਂ ਸਰਬ ਸੰਮਤੀ ਨਾਲ ਜਗਜੀਵਨਜੋਤ ਸਿੰਘ ਮਾਨਸਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ | ਇਸ ਮੀਟਿੰਗ ਦੌਰਾਨ ਵੱਖ ਵੱਖ ਜ਼ਿਲਿ੍ਹਆਂ ਤੋਂ ਯਾਦਵਿੰਦਰ ਸਿੰਘ ਮੋਗਾ, ਦਵਿੰਦਰ ਸਿੰਘ ਅਲੀਸ਼ੇਰ, ਜਗਜੀਵਨ ਸਿੰਘ ਮਾਨਸਾ, ਗੁਰਤੇਜ ਸਿੰਘ ਲੁਧਿਆਣਾ, ਜਸਵੀਰ ਸਿੰਘ ਪਟਿਆਲਾ, ਕੁਲਦੀਪ ਸਿੰਘ ਬਠਿੰਡਾ, ਗੁਰਪ੍ਰੀਤ ਸਿੰਘ ਫਾਜਿਲਕਾ, ਰਾਜੇਸ਼ਵਰ ਰਾਏ ਮੁਕਤਸਰ, ਸੁਖਚੈਨ ਸਿੰਘ ਬਰਨਾਲਾ, ਬਲਵੰਤ ਸਿੰਘ ਫਿਰੋਜ਼ਪੁਰ, ਦਵਿੰਦਰ ਖੇੜਾ ਅਤੇ ਪ੍ਰਸ਼ਾਂਤ ਖੰਨਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਕਿ੍ਸ਼ਨ ਕਥਾ ਗਿਆਨ ਸਪਤਾਹ ਦੀ ਸੰਪੂਰਨਤਾ ਮੌਕੇ ਅਮਨਦੀਪ ਕੌਰ ਖੰਗੂੜਾ ਹੋਏ ਸ਼ਾਮਿਲ <br/> ਅਗਲੀ ਖ਼ਬਰ ਤਿੰਨ ਰੋਜ਼ਾ ਮੁਫ਼ਤ ਨੇਚਰੋਪੈਥੀ ਕੈਂਪ ਦਾ 450 ਮਰੀਜ਼ਾਂ ਨੇ ਲਿਆ ਲਾਹਾ
Ad Position 24