ਸੁਨਾਮ ਊਧਮ ਸਿੰਘ ਵਾਲਾ, 14 ਜੂਨ (ਸੱਗੂ, ਧਾਲੀਵਾਲ, ਭੁੱਲਰ) - ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ ਵੱਲੋਂ ਜਨ ਸੇਵਾ ਦੇ ਮੰਤਵ ਨਾਲ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਉਨ੍ਹਾਂ ਦੇ ਅਸਥਾਨ ਵਿਖੇ ਇੱਕ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ | ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਲੋਕਾਂ ਦੀ ਸਿਹਤ ਲਈ ਕੀਤੇ ਜਾ ਰਹੇ ਯਤਨ ਸਮਾਜ ਵਿੱਚ ਸਕਾਰਾਤਮਿਕ ਬਦਲਾਅ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ |