25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਵਿਧਾਇਕ ਡਾ. ਰਹਿਮਾਨ ਦੀ ਅਗਵਾਈ ਹੇਠ ਸਰਕਲ 'ਚ ਵਿਕਾਸ ਕਾਰਜਾਂ ਦੀ ਲਹਿਰ - ਆਗੂ <br/>

Ad Position 21
No active advertisement
ਅਜੀਤ ਡੈਸਕ 15-06-2026
ਸੰਦੌੜ, 14 ਜੂਨ (ਜਸਵੀਰ ਸਿੰਘ ਜੱਸੀ) - ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਸਰਬ ਪੱਖੀ ਵਿਕਾਸ ਕਾਰਜਾਂ ਦੀ ਖੇਤਰ ਦੇ ਵੱਖ-ਵੱਖ ਆਗੂਆਂ ਅਤੇ ਪਤਵੰਤਿਆਂ ਨੇ ਭਰਪੂਰ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਸੋਚ ਤਹਿਤ ਸਰਕਲ ਸੰਦੌੜ ਦੇ ਪਿੰਡਾਂ ਵਿੱਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਪੀ.ਏ. ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਸਰਪੰਚ ਨਰਿੰਦਰ ਸਿੰਘ ਸੋਹੀ ਪ੍ਰਧਾਨ ਟਰੱਕ ਯੂਨੀਅਨ, ਯਾਸਰ ਅਰਫਾਤ ਸੋਸ਼ਲ ਮੀਡੀਆ ਇੰਚਾਰਜ ਅਤੇ ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ ਹਲਕਾ ਕਿਸਾਨ ਆਗੂ ਨੇ ਸਾਂਝੇ ਤੌਰ 'ਤੇ ਕਿਹਾ ਕਿ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕੀਤੀ ਹੈ | ਉਨ੍ਹਾਂ ਦੀ ਅਗਵਾਈ ਹੇਠ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਸਾਫ਼ ਪਾਣੀ, ਸਿਹਤ ਅਤੇ ਸਿੱਖਿਆ ਨਾਲ ਸਬੰਧਿਤ ਅਨੇਕਾਂ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਪਿੰਡਾਂ ਦੇ ਲੋਕ ਬੁਨਿਆਦੀ ਸਹੂਲਤਾਂ ਲਈ ਤਰਸਦੇ ਰਹੇ, ਪਰ ਮੌਜੂਦਾ ਸਰਕਾਰ ਵੱਲੋਂ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਘਰ 'ਚ ਵੜ ਕੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ 4 'ਤੇ ਮਾਮਲਾ ਦਰਜ ਅਗਲੀ ਖ਼ਬਰ ਏ.ਪੀ.ਐਲ. ਦੇ ਮੈਦਾਨ 'ਚ ਗੁਜਰਾਤ ਟਾਈਟਨਜ਼ ਦਾ ਬੱਲਾ ਗੂੰਜਿਆ <br/>
Ad Position 24