03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮਜ਼ਦੂਰ ਮੁਕਤੀ ਮੋਰਚੇ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ <br/>

Ad Position 21
No active advertisement
ਅਜੀਤ ਡੈਸਕ 16-06-2026
ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਿੱਟੂ ਖੋਖਰ ਦੀ ਅਗਵਾਈ ਵਿਚ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਪੱਤਰਕਾਰ ਅਮਨਦੀਪ ਸਿੰਘ ਪਰੋਚਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਕਾਮਰੇਡ ਬਿੱਟੂ ਖੋਖਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਦੇ ਆਪਣਾ ਹੱਕ ਮੰਗ ਰਹੇ ਬੇਰੁਜ਼ਗਾਰਾਂ 'ਤੇ ਪੁਲਿਸ ਤਸ਼ੱਦਦ ਕਰਵਾ ਰਹੀ ਅਤੇ ਕਦੇ ਕਿਸਾਨਾਂ ਮਜ਼ਦੂਰਾਂ ਨੂੰ ਡੰਡਿਆਂ ਨਾਲ ਕੁੱਟ ਰਹੀ ਹੈ ਪਰ ਹੁਣ ਤਾਂ ਮਾਨ ਸਰਕਾਰ ਵੱਲੋਂ ਹੱਦ ਹੀ ਮੁਕਾ ਦਿੱਤੀ ਗਈ ਜਦੋਂ ਪਿਛਲੇ ਕੁੱਝ ਮਹੀਨਿਆਂ ਤੋਂ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਜਾਣੇ ਜਾਂਦੇ ਮੀਡੀਆ 'ਤੇ ਵੀ ਪੁਲਿਸ ਪਰਚੇ ਦਰਜ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਨਸ਼ੇ ਅਤੇ ਦੇਹ ਵਪਾਰ ਆਦਿ ਕਈ ਸਮਾਜਿਕ ਮੁੱਦਿਆਂ ਨੂੰ ਬੇਬਾਕੀ ਨਾਲ ਚੁੱਕ ਰਹੇ ਪੱਤਰਕਾਰ ਅਮਨਦੀਪ ਸਿੰਘ ਪਰੋਚਾ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਹੈ | ਕਾਮਰੇਡ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ ਹੈ | ਇਹ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ ਕਿਉਂਕਿ ਪੁਲਿਸ ਵੱਲੋਂ ਹਰ ਰੋਜ਼ ਪੱਤਰਕਾਰਾਂ ਦਾ ਮੂੰਹ ਬੰਦ ਕਰਵਾਉਣ ਲਈ ਕੋਈ ਨਾ ਕੋਈ ਝੂਠਾ ਕੇਸ ਪਾਕੇ ਜੇਲ੍ਹਾਂ ਵਿਚ ਡੱਕ ਦਿੱਤਾ ਜਾਂਦਾ ਹੈ | ਇਸ ਮੌਕੇ ਬਲਾਕ ਸੁਨਾਮ ਦੇ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ, ਤਹਿਸੀਲ ਆਗੂ ਰਣਜੀਤ ਸਿੰਘ ਛਾਜਲੀ ਅਤੇ ਜ਼ਿਲ੍ਹਾ ਆਗੂ ਕਾਮਰੇਡ ਕੁਲਵੰਤ ਛਾਜਲੀ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲੈਂਡਮਾਰਗੇਜ ਬੈਂਕਾਂ ਨੂੰ ਜਿੰਦਰੇ ਮਾਰ ਕੇ ਚੱਲ ਰਹੇ ਪੱਕੇ ਧਰਨੇ ਰਹਿਣਗੇ ਜਾਰੀ- ਕਿਸਾਨ ਆਗੂ <br/> ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਵੱਡੀ ਗਿਣਤੀ 'ਚ ਥਾਣਾ ਮੁਖੀਆਂ ਦੇ ਤਬਾਦਲੇ
Ad Position 24
No active advertisement