ਦਿੜ੍ਹਬਾ ਮੰਡੀ, 15 ਜੂਨ (ਜਸਵੀਰ ਸਿੰਘ ਅÏਜਲਾ) - ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਦਿੜ੍ਹਬਾ ਵਲੋਂ ਵਿੱਤ ਮੰਤਰੀ ਚੀਮਾ ਦੇ ਓ.ਐਸ.ਡੀ. ਨੇ ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤੇ | ਇਹ ਵਾਹਨ ਪਿੰਡਾਂ ਤੇ ਸ਼ਹਿਰਾਂ ਵਿੱਚ ਜਾਣਗੇ ਅਤੇ ਇਹਨਾਂ ਰਾਹੀਂ ਨਸ਼ਿਆਂ ਖ਼ਿਲਾਫ਼ ਪ੍ਰਚਾਰ ਕਰਨ ਤੋਂ ਇਲਾਵਾ ਸ਼ਿਕਾਇਤਾਂ ਵੀ ਇਕੱਠੀਆਂ ਕੀਤੀਆਂ ਜਾਣਗੀਆਂ | ਵਿੱਤ ਮੰਤਰੀ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਹਲਕਾ ਦਿੜ੍ਹਬਾ ਅੰਦਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਨਿਗਰਾਨੀ ਹੇਠ ਅੱਜ ਐਸ.ਡੀ.ਐਮ. ਦਫ਼ਤਰ ਦਿੜ੍ਹਬਾ ਤੋਂ ਦੋ ਵਾਹਨ ਰਵਾਨਾ ਕੀਤੇ ਹਨ | ਇਹ ਵਾਹਨ ਜਿੱਥੇ ਪਿੰਡਾਂ ਵਿੱਚ ਨਸ਼ੇ ਦੇ ਖ਼ਿਲਾਫ਼ ਪ੍ਰਚਾਰ ਕਰਨਗੇ ਅਤੇ ਇਸ ਦੇ ਨਾਲ ਹੀ ਇਹਨਾਂ ਦੇ ਅੰਦਰ ਇੱਕ ਬਕਸਾ ਲੱਗਿਆ ਹੋਇਆ ਹੈ ਜਿਸ ਵਿੱਚ ਕੋਈ ਵੀ ਵਿਅਕਤੀ ਗੁਪਤ ਰੂਪ ਵਿੱਚ ਨਸ਼ਾ ਵੇਚਣ ਵਾਲੇ ਜਾਂ ਨਸ਼ਾ ਕਰਨ ਵਾਲੇ ਦਾ ਨਾਂਅ ਲਿਖ ਕੇ ਪਰਚੀ ਪਾ ਸਕਦਾ ਹੈ | ਪਰਚੀ ਪਾਉਣ ਵਾਲੇ ਦਾ ਨਾਂਅ ਅਤੇ ਪਤਾ ਗੁਪਤ ਰੱਖਿਆ ਜਾਵੇਗਾ | ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪਿੰਡਾਂ ਅੰਦਰ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਹਰ ਸਵੇਰ ਜਾਂ ਸ਼ਾਮ ਸਟੇਡੀਅਮ ਵਿੱਚ ਨੌਜਵਾਨ ਖੇਡਦੇ ਨਜ਼ਰ ਆਉਂਦੇ ਹਨ | ਇਸ ਮੌਕੇ ਐਸ.ਡੀ.ਐਮ. ਦਿੜ੍ਹਬਾ ਤਰਸੇਮ ਚੰਦ, ਹਰਪ੍ਰੀਤ ਸਿੰਘ , ਗੁਰਦੀਪ ਸਿੰਘ ਅਤੇ ਹੋਰ ਹਾਜ਼ਰ ਸਨ |