ਧੂਰੀ, 15 ਜੂਨ (ਲਖਵੀਰ ਸਿੰਘ ਧਾਂਦਰਾ) - ਨੇੜਲੇ ਪਿੰਡ ਕੱਕੜਵਾਲ ਵਿਖੇ ਸਰਪੰਚ ਜਗਜੀਤ ਸਿੰਘ ਫ਼ੌਜੀ ਦੀ ਅਗਵਾਈ ਹੇਠ ਪਿੰਡ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਅਤੇ ਹੋਰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ, ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਕੱਕੜਵਾਲ ਦੇ ਸਰਪੰਚ ਜਗਜੀਤ ਸਿੰਘ ਫ਼ੌਜੀ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸਾਡੇ ਪਿੰਡ ਕੱਕੜਵਾਲ ਦੀ ਸਮੂਹ ਸੰਗਤ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਰਾਮਤੀਰਥ, ਦੁਰਗਾਣਾ ਮੰਦਿਰ, ਬਾਘਾ ਵਾਡਰ ਅਤੇ ਹੋਰ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ ਅਤੇ ਸਰਪੰਚ ਜਗਜੀਤ ਸਿੰਘ ਫ਼ੌਜੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦੇ ਓ ਐਸ ਡੀ ਸੁਖਬੀਰ ਸਿੰਘ ਸੁੱਖੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਸ ਨਾਲ ਉਹ ਲੋਕ ਵੀ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਦੇ ਹਨ ਜਿਨ੍ਹਾਂ ਨੇ ਕਦੀ ਵੀ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕੀਤੇ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਕੇ ਲੋਕਾਂ ਦੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ | ਇਸ ਮੌਕੇ ਜਗਦੀਸ਼ ਸਿੰਘ, ਕੁਲਦੀਪ ਸਿੰਘ ਆੜ੍ਹਤੀਆ , ਅਜੈਬ ਸਿੰਘ ਮੈਂਬਰ, ਸ਼ਿੰਦਰ ਸਿੰਘ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਹਾਜ਼ਰ ਸਨ |