06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਡੀ.ਸੀ. ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

Ad Position 21
No active advertisement
ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ | ਤਸਵੀਰ: ਮਨਜਿੰਦਰ ਸਿੰਘ ਸਰੌਦ <br/> 16-06-2026
ਮਲੇਰਕੋਟਲਾ, 15 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਮਲੇਰਕੋਟਲਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਪੁਨਰ-ਸਮੀਖਿਆ, ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਨਿਯੁਕਤੀ ਅਤੇ ਘਰ-ਘਰ ਤਸਦੀਕ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਤਰਲੋਚਨ ਸਿੰਘ, ਪ੍ਰਧਾਨ ਬੀ.ਜੇ.ਪੀ ਜਗਤ ਕਥੂਰੀਆ, ਜ਼ਿਲ੍ਹਾ ਪ੍ਰਧਾਨ ਕਾਂਗਰਸ ਨਿਸ਼ਾਤ, ਬਲਾਕ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਸਿੰਦਰਪਾਲ ਸਿੰਘ, ਸਕੱਤਰ ਸੀ.ਪੀ.ਆਈ. (ਐਮ) ਅਬਦੁਲ ਸਤਾਰ, ਜ਼ਿਲ੍ਹਾ ਸਕੱਤਰ ਬੀ.ਐਸ.ਪੀ ਸ਼ਮਸ਼ਾਦ ਅਨਸਾਰੀ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਚੋਣ ਤਹਿਸੀਲਦਾਰ ਬਿ੍ਜ ਮੋਹਨ ਅਤੇ ਹੋਰ ਸਬੰਧਿਤ ਅਧਿਕਾਰੀ ਵੀ ਹਾਜ਼ਰ ਰਹੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਤਿੜਕੇ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਐੱਸ.ਆਈ.ਆਰ.-2026 ਮੁਹਿੰਮ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਦੀ ਸਫਲਤਾ ਲਈ ਚੋਣ ਅਮਲੇ ਦੇ ਨਾਲ-ਨਾਲ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਏਜੰਟਾਂ ਅਤੇ ਆਮ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ | ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਜਲਦ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬੀ.ਐਲ.ਏ. ਵੋਟਰ ਸੂਚੀਆਂ ਦੀ ਜਾਂਚ, ਮਿ੍ਤਕ ਜਾਂ ਸਥਾਈ ਤੌਰ 'ਤੇ ਤਬਦੀਲ ਹੋਏ ਵੋਟਰਾਂ ਦੀ ਪਛਾਣ ਅਤੇ ਡੁਪਲੀਕੇਟ ਐਂਟਰੀਆਂ ਨੂੰ ਦਰੁਸਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਸੋਧੇ ਹੋਏ ਪ੍ਰੋਗਰਾਮ ਅਨੁਸਾਰ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਐਨਿਊਮਰੇਸ਼ਨ ਫਾਰਮ ਵੰਡਣ ਅਤੇ ਪ੍ਰਾਪਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਦੇ ਸਮੂਹ ਯੋਗ ਵੋਟਰਾਂ ਦੀ ਨਵੀਨਤਮ ਪਾਸਪੋਰਟ ਸਾਈਜ਼ ਫ਼ੋਟੋ ਅਤੇ ਲੋੜੀਂਦੇ ਦਸਤਾਵੇਜ਼ ਪਹਿਲਾਂ ਹੀ ਤਿਆਰ ਰੱਖਣ ਤਾਂ ਜੋ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜਿਨ੍ਹਾਂ ਵੋਟਰਾਂ ਦੀ ਪ੍ਰੀ-ਐੱਸ.ਆਈ.ਆਰ. ਦੌਰਾਨ ਮੈਪਿੰਗ ਨਹੀਂ ਹੋਈ, ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ | ਦਸਤਾਵੇਜ਼ੀ ਤਸਦੀਕ ਉਪਰੰਤ ਉਨ੍ਹਾਂ ਦੇ ਵੇਰਵੇ ਯੋਗਤਾ ਅਨੁਸਾਰ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਅਤੇ ਸੂਚੀਆਂ ਦੀ ਭਰੋਸੇਯੋਗਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸੂਏ 'ਚ ਪਾੜ ਪੈ ਜਾਣ ਕਾਰਨ ਕਿਸਾਨਾਂ ਵਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ <br/> ਅਗਲੀ ਖ਼ਬਰ ਸੰਦੀਪ ਕੌਰ ਖਰਾਸੀਆ ਇਸਤਰੀ ਵਿੰਗ ਦੇ ਪ੍ਰਧਾਨ ਨਿਯੁਕਤ <br/>
Ad Position 24
No active advertisement