15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪੰਜਾਬ ਦੇ 17467 ਅਧਿਆਪਕ ਰਹਿਣਗੇ ਸਕੂਲਾਂ ਤੋਂ ਬਾਹਰ

Ad Position 21
No active advertisement
ਅਜੀਤ ਡੈਸਕ 19-06-2026

ਸੰਗਰੂਰ, 18 ਜੂਨ (ਧੀਰਜ ਪਸੋਰੀਆ) - ਪੰਜਾਬ ਦੀ ਸਿੱਖਿਆ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਵੱਡੀ ਗਿਣਤੀ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਵਿੱਚ ਉਲਝਾ ਕੇ ਸਕੂਲਾਂ ਤੋ ਬਾਹਰ ਕਰ ਦਿੱਤਾ ਗਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਪੰਜਾਬ ਦੇ 17000 ਤੋ ਵੱਧ ਅਧਿਆਪਕਾਂ ਨੂੰ ਬੀ.ਐੱਲ.�. ਡਿਊਟੀ ਵਿੱਚ ਲਾ ਐੱਸ.ਆਈ.ਆਰ. ਸਰਵੇ ਕਰਨ ਲਈ ਸਕੂਲਾਂ ਤੋ ਬਾਹਰ ਕਰ ਦਿੱਤਾ ਹੈ। ਉਹ ਆਉਣ ਵਾਲੇ ਮਹੀਨਿਆਂ ਵਿੱਚ ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ ਅਤੇ ਉਹਨਾਂ ਨੂੰ �ਨਲਾਈਨ ਅਪਲੋਡ ਕਰਨਗੇ ਜੋ ਕਿ ਇੱਕ ਲੰਬੀ ਪ੍ਰਕਿਰਿਆ ਹੈ ਅਤੇ ਕਈ ਮਹੀਨੇ ਤੱਕ ਚਲਦੀ ਰਹੇਗੀ। ਇਸੇ ਤਰ੍ਹਾਂ ਡਰੱਗ ਜਨਗਣਨਾ ਅਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਨਾਂ ‘ਤੇ ਲਗਭਗ ਵੀਹ ਹਜਾਰ ਅਧਿਆਪਕਾਂ ਨੂੰ ਸਕੂਲਾਂ ਤੋ ਬਾਹਰ ਕਰ ਦਿੱਤਾ ਗਿਆ ਹੈ। ਹਜਾਰਾਂ ਅਧਿਆਪਕ ਮਈ ਮਹੀਨੇ ਜਨ ਗਣਨਾ ਦਾ ਪਹਿਲਾਂ ਫੇਜ਼ ਕਰ ਕੇ ਹਟੇ ਅਤੇ ਹੁਣ ਫਰਵਰੀ ਵਿੱਚ ਦੂਜਾ ਫੇਜ਼ ਕਰਨਗੇ। ਇਸੇ ਦੌਰਾਨ ਨਵੰਬਰ ਮਹੀਨੇ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਚੱਲ ਰਹੀ ਹੈ ਤਾਂ ਲਗਭਗ ਦੋ ਮਹੀਨੇ ਹਜਾਰਾਂ ਅਧਿਆਪਕ ਉਸ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨਗੇ।

Ad Position 22
No active advertisement
ਪਿਛਲੀ ਖ਼ਬਰ ਸੀਬਾ ਸਕੂਲ ਦੇ ਪ੍ਰਬੰਧਕ ਕੰਵਲਜੀਤ ਢੀਂਡਸਾ ਨੇ ਕੀਤਾ ਜਰਮਨ ਦੇ ਸਕੂਲਾਂ ਦਾ ਦੌਰਾ ਅਗਲੀ ਖ਼ਬਰ ਦਸਵੇਂ ਦਿਨ ਵੀ ਮੋਬਾਇਲ ਟਾਵਰ ’ਤੇ ਡਟਿਆ ਰਿਹਾ ਹਰਜੀਤ ਸਿੰਘ ਬਰਨਾਲਾ
Ad Position 24