ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪੁਲਿਸ ਟੀਮਾਂ ਨਾਲ ਸਖ਼ਤ ਨਾਕਾਬੰਦੀ ਕਰਕੇ ਸ਼ੱਕੀਆਂ ਦੀ ਕੀਤੀ ਗਈ ਜਾਂਚ

Ad Position 21
No active advertisement
ਅਜੀਤ ਡੈਸਕ 20-06-2026


ਮਾਲੇਰਕੋਟਲਾ, 19 ਜੂਨ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਪੰਜਾਬ ਪੁਲਿਸ ਵਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ ਕਰਨ ਹਿੱਤ ਸਿਟੀ ਸੀਲਿੰਗ ਅਭਿਆਨ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਸ਼ਾਮ ਸਮੇਂ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਨੂੰਨ -ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ । ਸਿਟੀ ਸੀਲਿੰਗ ਅਭਿਆਨ ‘ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ 08 ਵਿਸ਼ੇਸ ਨਾਕੇ ਲਗਾ ਕੇ ਵਿਸ਼ੇਸ ਚੈਕਿੰਗ ਮੁਹਿੰਮ ਕੀਤੀ ਗਈ । ਇਨ੍ਹਾਂ ਨਾਕਿਆਂ ਦਾ ਉਨ੍ਹਾਂ ਵੱਲੋਂ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ‘ਤੇ ਰਾਬਤਾ ਕੀਤਾ। ਉਨ੍ਹਾਂ ਕਿਹਾ ਇਸ ਸਿਟੀ ਸੀਲਿੰਗ ਅਭਿਆਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ - ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਡਰ ਪੈਦਾ ਕਰਕੇ ਉਨ੍ਹਾਂ ਦੀ ਨਕੇਲ ਕਸਣਾ ਹੈ। ਉਨ੍ਹਾਂ ਹੋਰ ਕਿਹਾ ਕਿ ਸਾਡੀ ਪ੍ਰਥਾਮਿਕਤਾ ਲੋਕਾਂ ਨੂੰ ਸੁਰੱਖਿਅਤ ਮਾਹੌਲ ਤੇ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਮੁਕਤ, ਸੁਰੱਖਿਅਤ ਮਾਲੇਰਕੋਟਲਾ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਪੁਲਿਸ ਸਹਾਇਤਾ ਲਈ ਹੈਲਪਲਾਈਨ ਨੰਬਰ ਤੇ ਸੰਪਰਕ ਕੀਤਾ ਜਾਵੇ। ਜ਼ਿਲ੍ਹਾ ਪੁਲਿਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਕੇ ਦੋਸਤਾਨਾ ਮਾਹੌਲ ਪੈਦਾ ਕਰਨ ਹੈ । ਉਨ੍ਹਾਂ ਕਿਹਾ, ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ ।

 

Ad Position 22
No active advertisement
ਪਿਛਲੀ ਖ਼ਬਰ ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਬੈਠਕ ਅਗਲੀ ਖ਼ਬਰ ਜਥੇ. ਜਲਾਲ ਉਸਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਰਕਰਾਂ ਨੇ ਕੀਤੀ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮੂਲੀਅਤ
Ad Position 24
No active advertisement