ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਬੈਠਕ

Ad Position 21
No active advertisement
ਅਜੀਤ ਡੈਸਕ 20-06-2026

ਧੂਰੀ, 19 ਜੂਨ (ਲਖਵੀਰ ਸਿੰਘ ਧਾਂਦਰਾ)- ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਧੂਰੀ ਦੇ ਕੱਕੜਵਾਲ ਰੋਡ ਸਥਿਤ ਵਪਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਿਤ ਵੱਖ-ਵੱਖ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਸਾਂਝਾ ਕੀਤਾ। ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕ ਤਰੱਕੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਟਰੇਡ ਵਿੰਗ ਦੇ ਮੈਂਬਰ ਬਸੰਤ ਲਾਲ, ਕੁਲਦੀਪ ਸਿੰਘ, ਬਿਲਾਲ ਖਾਨ, ਦੀਪਕ ਵਰਮਾ, ਅਮਨ ਖਾਨ, ਰਜਿੰਦਰ ਕੁਮਾਰ, ਜਗਤਾਰ ਸਿੰਘ, ਦਰਸ਼ਨ ਕੁਮਾਰ ਅਤੇ ਜਸਵੀਰ ਸਿੰਘ ਐਮਸੀ ਸਮੇਤ ਹੋਰ ਵਪਾਰੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦਾ ਛੋਟਾ ਹਾਕੀ ਗਰਾਊਂਡ ਤਰਸ ਰਿਹੈ ਵੱਡਾ ਹੋਣ ਲਈ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪੁਲਿਸ ਟੀਮਾਂ ਨਾਲ ਸਖ਼ਤ ਨਾਕਾਬੰਦੀ ਕਰਕੇ ਸ਼ੱਕੀਆਂ ਦੀ ਕੀਤੀ ਗਈ ਜਾਂਚ
Ad Position 24
No active advertisement