02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਬਖਸ਼ੀਵਾਲਾ ਦੇ ਸਕੂਲ ਦਾ ਨਾਂਅ ਬੀਬੀ ਗੁਲਾਬ ਕੌਰ ਦੇ ਨਾਂਅ ‘ਤੇ ਰੱਖਣ ਦੀ ਮੰਗ

Ad Position 21
No active advertisement
ਅਜੀਤ ਡੈਸਕ 20-06-2026

ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ)-ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦਾ ਇਕ ਵਫ਼ਦ ਏ. ਡੀ. ਸੀ. ਸੰਗਰੂਰ ਸ੍ਰੀ ਅੰਕੁਰ ਮਹਿੰਦਰੂ ਨੂੰ ਮਿਲਿਆ ਤੇ ਮੰਗ-ਪੱਤਰ ਦਿੱਤਾ ਕਿ ਜ਼ਿਲ੍ਹੇ ਦੇ ਪਿੰਡ ਬਖ਼ਸ਼ੀਵਾਲਾ ਦੇ ਸਰਕਾਰੀ ਹਾਈ ਸਕੂਲ ਦਾ ਨਾਂਅ ਫੌਰੀ ਬਦਲ ਕੇ ਗ਼ਦਰ ਲਹਿਰ ਦੀ ਸੰਗਰਾਮਣ ਬੀਬੀ ਗੁਲਾਬ ਕੌਰ ਦੇ ਨਾਂਅ ‘ਤੇ ਰੱਖਿਆ ਜਾਵੇ। ਏ. ਡੀ. ਸੀ. ਨੇ ਭਰੋਸਾ ਦਿੱਤਾ ਕਿ ਜਲਦ ਹੀ ਇਸ ਸੰਬੰਧੀ ਕਾਰਵਾਈ ਕਰਕੇ ਮੰਚ ਨੂੰ ਸੂਚਨਾ ਦਿੱਤੀ ਜਾਵੇਗੀ। ਮੰਚ ਦੇ ਸੂਬਾ ਪ੍ਰਧਾਨ ਬਲਬੀਰ ਲੋਂਗੋਵਾਲ ਨੇ ਕਿਹਾ ਕਿ ਸੱਤ ਮਹੀਨੇ ਤੋਂ ਕੇਸ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਪਿਆ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਸੂਬਾ ਜਨਰਲ ਸਕੱਤਰ ਇਤਿਹਾਸਕਾਰ ਰਾਕੇਸ਼ ਕੁਮਾਰ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਵੀ ਅਸੀਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲੇ ਸੀ ਤੇ ਵਿਸਥਾਰ ਵਿਚ ਚਰਚਾ ਕੀਤੀ ਸੀ ਤੇ ਸਾਨੂੰ ਵਿਸ਼ਵਾਸ ਦਵਾਇਆ ਗਿਆ ਸੀ ਕਿ ਜਲਦੀ ਕਾਰਵਾਈ ਕੀਤੀ ਜਾਵੇਗੀ, ਪਰ ਕੁੱਝ ਨਹੀਂ ਹੋਇਆ ।

Ad Position 22
No active advertisement
ਪਿਛਲੀ ਖ਼ਬਰ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਲੋਂ ਲਹਿਰਾਗਾਗਾ ਵਿਖੇ ਦਾਖ਼ਲਾ ਮਾਰਗਦਰਸ਼ਨ ਕੇਂਦਰ ਦਾ ਉਦਘਾਟਨ
Ad Position 24
No active advertisement