ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮਾਲੇਰਕੋਟਲਾ ਵਿਖੇ ਸੱਤਾਧਾਰੀ ਧਿਰ ਵਲੋਂ ਅਕਾਲੀ ਦਲ (ਬ) ਤੇ ਭਾਜਪਾ ਦੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-06-2026
ਮਾਲੇਰਕੋਟਲਾ, 20 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵਿਵਾਦਤ ਵੀਡੀ� ਨੂੰ ਲੈ ਕੇ ਅੱਜ ਮਲੇਰਕੋਟਲਾ ਦੇ ਜਰਗ ਚੌਂਕ ਵਿਖੇ ਆਮ ਆਦਮੀ ਪਾਰਟੀ ਵਲੋਂ ਅਕਾਲੀ ਦਲ (ਬ) ਤੇ ਭਾਜਪਾ ਦੇ ਖਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਵਿਸ਼ਾਲ ਧਰਨਾ ਦਿੱਤਾ ਗਿਆ । ਜਿੱਥੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਤੇ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਬੁਖ਼ਲਾ ਕੇ ਵਿਰੋਧੀ ਧਿਰਾਂ ਵਲੋਂ ਮੁੱਖ ਮੰਤਰੀ ਪੰਜਾਬ ਦਾ ਅਕਸ ਖਰਾਬ ਕਰਨ ਦੇ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਮੰਦਭਾਗੀ ਗੱਲ ਹੈ । ਉਨ੍ਹਾਂ ਆਖਿਆ ਕਿ ਸੂਬੇ ਦੇ ਮੁੱਖ ਮੰਤਰੀ ਦੀ ਵੀਡੀ� ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਜੋ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ, ਉਹ ਗੁਮਰਾਹਕੁੰਨ ਹੈ । ਦੋਵਾਂ ਵਿਧਾਇਕਾਂ ਨੇ ਆਖਿਆ ਕਿ ਅਕਾਲੀ ਦਲ (ਬ) ਵਲੋਂ ਆਪਣੇ ਰਾਜਕਾਲ ਦੌਰਾਨ ਜੋ ਕੁਝ ਕੀਤਾ ਗਿਆ, ਉਸ ਦੀ ਬਦੌਲਤ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ, ਜਿਸ ਦੇ ਚਲਦਿਆਂ ਸੁਖਬੀਰ ਵਲੋਂ ਮੁੱਖ ਮੰਤਰੀ ‘ਤੇ ਬੇਤੁਕੇ ਤੇ ਅਰਥਹੀਣ ਇਲਜ਼ਾਮ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵੀ ਸੂਬਾ ਸਰਕਾਰ ਦੀ ਵਧੀਆ ਕਾਰਗੁਜ਼ਾਰੀ ਤੋਂ ਬੁਖਲਾਹਟ ਵਿੱਚ ਆ ਕੇ ਮੁੱਖ ਮੰਤਰੀ ਪ੍ਰਤੀ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ । ‘ਆਪ’ ਦੇ ਸੀਨੀਅਰ ਆਗੂ ਚੇਅਰਮੈਨ ਨਵਜੋਤ ਸਿੰਘ ਜਰਗ ਨੇ ਕਿਹਾ ਕਿ ਮੁੱਖ ਮੰਤਰੀ ‘ਤੇ ਲਗਾਏ ਜਾ ਰਹੇ ਦੋਸ਼ ਬਿਲਕੁਲ ਆਧਾਰਹੀਣ ਹਨ । ਇਸ ਮੌਕੇ ਜ਼ਿਲ੍ਹਾ ਮਲੇਰਕੋਟਲਾ ਦੇ ਦੋਵਾਂ ਵਿਧਾਇਕਾਂ ਤੋਂ ਇਲਾਵਾ ਚੇਅਰਮੈਨ ਨਵਜੋਤ ਸਿੰਘ ਜਰਗ, ਚੇਅਰਮੈਨ ਸਾਕਬ ਅਲੀ ਰਾਜਾ, ਪੀ.ਏ. ਸਰਪੰਚ ਗੁਰਮੁੱਖ ਸਿੰਘ ਖ਼ਾਨਪੁਰ, ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਸਰਪੰਚ ਨਰੇਸ਼ ਕੁਮਾਰ ਨਾਰੀਕੇ, ਚੇਅਰਮੈਨ ਮੋਹਨਜੀਤ ਸਿੰਘ, ਚੇਅਰਮੈਨ ਨੇਤਰ ਸਿੰਘ ਬਾਵਾ, ਚੌਧਰੀ ਨਿਸਾਰ, ਪੀਏ ਯਾਸਰ ਅਰਾਫਾਤ, ਚੇਅਰਮੈਨ ਜਾਫਰ ਅਲੀ, ਚੇਅਰਮੈਨ ਹਰਪ੍ਰੀਤ ਸਿੰਘ ਹੈਪੀ, ਸੀਨੀਅਰ ਆਗੂ ਸੁਖਪਾਲ ਸਿੰਘ ਧੀਰੋਮਾਜਰਾ, ਸਕੂਰ ਕਿਲ੍ਹਾ, ਸਰਪੰਚ ਨਰਿੰਦਰ ਸਿੰਘ ਸੋਹੀ ਆਦਮਪਾਲ ਤੋਂ ਇਲਾਵਾ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਸਮਰਥਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਵਚਨਬੱਧ - ਐਸ.ਐਸ.ਪੀ. ਗੁਰਮੀਤ ਸਿੰਘ ਅਗਲੀ ਖ਼ਬਰ ਬੇਨੜਾ ਸਕੂਲ ਸੰਘਰਸ਼ ਦੇ ਹੱਕ ‘ਚ ਸੰਗਰੂਰ-ਧੂਰੀ ਹਾਈਵੇ ‘ਤੇ ਤਖ਼ਤੀਆਂ ਲੈ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24
No active advertisement