ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਜ਼ਿਲ੍ਹਾ ਮਲੇਰਕੋਟਲਾ ਅੰਦਰ ਝੋਨੇ ਦੀ ਲਵਾਈ ਦਾ ਕੰਮ ਤੇਜ਼

Ad Position 21
No active advertisement
ਅਜੀਤ ਡੈਸਕ 21-06-2026
ਮਾਲੇਰਕੋਟਲਾ, 20 ਜੂਨ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਝੋਨੇ ਦੀ ਲਵਾਈ ਦਾ ਕੰਮ ਪੂਰੀ ਤਰ੍ਹਾਂ ‘ਭਖ’ ਚੁੱਕਿਆ ਹੈ । ਜਿੱਥੇ ਕਈ ਕਿਸਾਨ ਪਰਿਵਾਰ ਆਪਣੇ ਖੇਤਾਂ ਅੰਦਰ ਝੋਨਾ ਲਗਾ ਕੇ ਵਿਹਲੇ ਹੋ ਗਏ ਹਨ ਉੱਥੇ ਹੀ ਬਹੁਗਿਣਤੀ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਕੀਤੀ ਜਾ ਰਹੀ ਹੈ। ਇੱਥੇ ਇੱਕ ਖ਼ਾਸ ਗੱਲ ਇਹ ਵੀ ਹੈ ਕਿ ਇਸ ਵਰ੍ਹੇ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਜਿੰਨੀ ਹੋਣੀ ਚਾਹੀਦੀ ਸੀ, ਨਹੀਂ ਹੋ ਸਕੀ। ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਅੰਦਰ ਕੈਂਪ ਲਗਾ ਕੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਕੀਤੀ ਗਈ ਚਾਰਾਜੋਈ ਨੇ ਵੀ ਕੋਈ ਖ਼ਾਸ ਕਰਿਸ਼ਮਾ ਨਹੀਂ ਵਿਖਾਇਆ। ਪੰਜਾਬ ਸਰਕਾਰ ਦੇ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੇ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ 9 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਸੀ। ਇਸ ਵਰ੍ਹੇ ਸੂਬੇ ਅੰਦਰ ਜ਼ਿਆਦਾਤਰ ਕਿਸਾਨਾਂ ਵਲੋਂ ਕੱਦੂ ਕਰਕੇ ਪੂਸਾ 44 ਜਾਂ ਘੱਟ ਸਮੇਂ ਵਿੱਚ ਪੱਕਣ ਵਾਲੇ ਝੋਨੇ ਦੇ ਬੀਜਾਂ ਨੂੰ ਪਹਿਲ ਦਿੱਤੀ ਗਈ ਹੈ । ਸੂਬੇ ਦੇ ਕਿਸਾਨਾਂ ਵੱਲੋਂ ਲੰਬਾ ਸਮਾਂ ਸਰਕਾਰ ਦੀਆਂ ਹਦਾਇਤਾਂ ਨੂੰ ਉਡੀਕਣ ਤੋਂ ਬਾਅਦ ਪਨੀਰੀ ਬੀਜੀ ਗਈ ਸੀ । ਬਹੁਤ ਸਾਰੇ ਕਿਸਾਨ ਅਜਿਹੇ ਵੀ ਹਨ ਜਿਨ੍ਹਾਂ ਵੱਲੋਂ ਪੀ.ਆਰ. 126 ਤੇ ਪੀ.ਆਰ. 121 ਵਰਗੇ ਘੱਟ ਸਮੇਂ ਵਿੱਚ ਪੱਕਣ ਵਾਲੇ ਝੋਨੇ ਦੇ ਬੀਜਾਂ ਦੀ ਲਵਾਈ ਕਰਨ ਦਾ ਮਨ ਬਣਾਉਂਦਿਆਂ ਪੂਸਾ 44 ਨੂੰ ਅਲਵਿਦਾ ਕਿਹਾ ਪਰ ਫਿਰ ਵੀ ਕਾਫੀ ਕਿਸਾਨ ਅਜਿਹੇ ਹਨ ਜਿਨ੍ਹਾਂ ਵੱਲੋਂ ਆਪਣੇ ਖੇਤਾਂ ਅੰਦਰ ਸਿਰਫ ਪੂਸਾ 44 ਝੋਨੇ ਦੀ ਲਵਾਈ ਸ਼ੁਰੂ ਕੀਤੀ ਹੈ । ਕਿਸਾਨਾਂ ਵੱਲੋਂ ਘੱਟ ਸਮੇਂ ਵਿੱਚ ਪੱਕਣ ਵਾਲੇ ਝੋਨੇ ਦੇ ਬੀਜਾਂ ਪੀ.ਆਰ.133 ਤੇ ਸੁਪਰੀਮ 110 ਵਗੈਰਾ ਦੀ ਲਵਾਈ ਅਗਲੇ ਦਿਨਾਂ ਨੂੰ ਸ਼ੁਰੂ ਕੀਤੀ ਜਾਵੇਗੀ। ਮੌਜੂਦਾ ਸਮੇਂ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਕਿਸਾਨਾਂ ਵੱਲੋਂ ਝੋਨੇ ਦੀਆਂ ਰਲਵੀਆਂ-ਮਿਲਵੀਆਂ ਕਿਸਮਾਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਪਿਛਲੇ ਲੰਬੇ ਸਮੇਂ ਤੋਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਉਤਸਾਹਿਤ ਕਰਨ ਦੇ ਲਈ ਪਿੰਡਾਂ ਅੰਦਰ ਕੈਂਪ ਲਗਾ ਕੇ ਵੱਡੇ ਪੱਧਰ ‘ਤੇ ਤਰੱਦਦ ਕੀਤਾ ਗਿਆ ਸੀ ਪਰ ਕਿਸਾਨ ਵਰਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਕੋਈ ਖਾਸ ਅਹਿਮੀਅਤ ਨਹੀਂ ਦਿੱਤੀ, ਸਗੋਂ ਝੋਨੇ ਦੀ ਰਵਾਇਤੀ ਖੇਤੀ ਨੂੰ ਮੁੱਖ ਰੱਖ ਕੇ ਕੱਦੂ ਕਰਕੇ ਹੱਥੀਂ ਝੋਨਾ ਲਗਾਇਆ ਜਾ ਰਿਹਾ ਹੈ । ਭਾਵੇਂ ਧਰਤੀ ਹੇਠਲੇ ਡੂੰਘੇ ਹੋ ਰਹੇ ਪਾਣੀ ਨੂੰ ਬਚਾਉਣ ਦੇ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਹਰ ਵਰ੍ਹੇ ਪੱਬਾਂ ਭਾਰ ਹੋ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਮੋੜਨ ਦੇ ਲਈ ਯਤਨ ਕਰਦਾ ਰਹਿੰਦਾ ਹੈ ਪਰ ਪਤਾ ਨਹੀਂ ਝੋਨੇ ਦੀ ਸਿੱਧੀ ਬਿਜਾਈ ਵਾਲਾ ਅੰਕੜਾ ਕਿਸੇ ‘ਖਾਸ ਮਰਤਬੇ’ ਵੱਲ ਨੂੰ ਕਿਉਂ ਨਹੀਂ ਪਹੁੰਚ ਰਿਹਾ, ਇਹ ਵੀ ਵਿਚਾਰਨਯੋਗ ਹੈ।
Ad Position 22
No active advertisement
ਪਿਛਲੀ ਖ਼ਬਰ ਦਾਮਨ ਬਾਜਵਾ ਵਲੋਂ ਅਮਰੀਕਾ ਦੀ ਸਹਾਇਕ ਅਟਾਰਨੀ ਜਨਰਲ ਹਰਮੀਤ ਕੌਰ ਢਿੱਲੋਂ ਨਾਲ ਮੁਲਾਕਾਤ ਅਗਲੀ ਖ਼ਬਰ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਵਚਨਬੱਧ - ਐਸ.ਐਸ.ਪੀ. ਗੁਰਮੀਤ ਸਿੰਘ
Ad Position 24
No active advertisement