ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਯੂਨੀਅਨ ਵਲੋਂ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਜ਼ੋਨ ਪੱਧਰੀ ਧਰਨਾ

Ad Position 21
No active advertisement
ਅਜੀਤ ਡੈਸਕ 21-06-2026
ਸੁਨਾਮ ਊਧਮ ਸਿੰਘ ਵਾਲਾ, 20 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕੰਪਿਊਟਰ ਟੀਚਰਜ਼ ਯੂਨੀਅਨ ਵਲੋਂ ਜਥੇਬੰਦੀ ਦੇ ਸੂਬਾਈ ਆਗੂ ਨਰਦੀਪ ਸ਼ਰਮਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਸੂਬਾ ਜਥੇਬੰਦੀ ਦੇ ਸੱਦੇ ‘ਤੇ ਜੋਨ ਪੱਧਰੀ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ। ਜਥੇਬੰਦੀ ਦੇ ਸੂਬਾਈ ਆਗੂਆਂ ਨਰਦੀਪ ਸ਼ਰਮਾ, ਸ਼ਿਕੰਦਰ ਸਿੰਘ, ਕੁਲਦੀਪ ਸਿੰਘ, ਨਾਇਬ ਸਿੰਘ, ਰਿਸ਼ਵ ਗੋਇਲ, ਕੁਲਵਿੰਦਰ ਸਿੰਘ, ਪ੍ਰਦੀਪ ਸਿੰਘ ਆਦਿ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਆਪ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੁਨਕਰ ਹੋ ਗਈ ਹੈ। ਇੱਥੋਂ ਤੱਕ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਮੰਨਣ ਤੋਂ ਵੀ ਆਨਾਕਾਨੀ ਕਰ ਰਹੀ ਹੈ । ਜਿਸ ਨੂੰ ਲੈ ਕੇ ਕੰਪਿਊਟਰ ਟੀਚਰਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜਿਸ ਕਾਰਨ ਉਹ ਸੜਕਾਂ ਤੇ ਉੱਤਰਨ ਲਈ ਮਜਬੂਰ ਹਨ। ਪ੍ਰਸਾਸ਼ਨ ਵਲੋ 23 ਜੂਨ ਨੂੰ ਕੈਬੇਨਿਟ ਸਬ ਕਮੇਟੀ ਨਾਲ ਮੀਟਿੰਗ ਨਿਰਧਾਰਤ ਕਰਵਾਈ ਗਈ ਅਤੇ ਮੌਕੇ ਤੇ ਜਥੇਬੰਦੀ ਦੇ ਆਗੂਆਂ ਨੂੰ ਉਸ ਦਾ ਪੱਤਰ ਸੋਪਿਆ ਗਿਆ। ਇਸ ਮੌਕੇ ਸਤਪ੍ਰਤਾਪ ਸਿੰਘ, ਸੁਖਜੀਤ ਕੌਰ, ਨਿਰਮਲ ਸਿੰਘ ਅਤੇ ਰਾਜਦੀਪ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਯੂਨੀਅਨ ਵਲੋਂ ਕੌਹਰੀਆਂ ਅਤੇ ਸ਼ਾਦੀਹਰੀ ’ਚ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਾਮਨ ਬਾਜਵਾ ਵਲੋਂ ਅਮਰੀਕਾ ਦੀ ਸਹਾਇਕ ਅਟਾਰਨੀ ਜਨਰਲ ਹਰਮੀਤ ਕੌਰ ਢਿੱਲੋਂ ਨਾਲ ਮੁਲਾਕਾਤ
Ad Position 24
No active advertisement