15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਨਾਜਾਇਜ਼ ਪਿਸਤੌਲ ਤੇ ਕਾਰਤੂਸਾਂ ਸਮੇਤ ਇੱਕ ਕਾਬੂ

Ad Position 21
No active advertisement
ਅਜੀਤ ਡੈਸਕ 22-06-2026

ਅਮਰਗੜ੍ਹ, 21 ਜੂਨ (ਜਤਿੰਦਰ ਮੰਨਵੀ) - ਸੀ.ਆਈ.ਏ. ਸਟਾਫ਼ ਮਾਹੋਰਾਣਾ ਨੇ ਮੁਸਤੈਦੀ ਦਿਖਾਉਂਦਿਆਂ ਇੱਕ ਵਿਅਕਤੀ ਨੂੰ ਨਾਜਾਇਜ਼ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮਾਹੋਰਾਣਾ ਪੁਲ ਕੋਲ ਗਸ਼ਤ ਤੇ ਮੌਜੂਦ ਸੀ। ਇਸੇ ਦੌਰਾਨ ਮਿਲੀ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤੋਲੇਵਾਲ ਅਨਾਜ ਮੰਡੀ ਨੇੜੇ ਆਰ.ਟੀ.�. ਦਫ਼ਤਰ ਕੋਲ ਛਾਪੇਮਾਰੀ ਕੀਤੀ। ਇਸ ਦੌਰਾਨ ਕਥਿਤ ਦੋਸ਼ੀ ਗੁਰਿੰਦਰ ਸਿੰਘ ਉਰਫ਼ ਜੱਸੂ ਪੁੱਤਰ ਕਸ਼ਮੀਰ ਸਿੰਘ ਵਾਸੀ ਬਾਜ਼ੀਗਰ ਬਸਤੀ ਸੋਹੀਆਂ ਰੋਡ ਸੰਗਰੂਰ ਨੂੰ ਹਿਰਾਸਤ ‘ਚ ਲਿਆ ਗਿਆ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਇੱਕ 32 ਬੋਰ ਨਾਜਾਇਜ਼ ਦੇਸੀ ਪਿਸਤੌਲ, ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਅੰਦਰ ਕਈ ਵਿਭਾਗਾਂ ਦੀ ਅਫ਼ਸਰਸ਼ਾਹੀ ਤੋਂ ਬੁਰੀ ਤਰ੍ਹਾਂ ਖਫ਼ਾ ਹਨ ਆਮ ਲੋਕ ਅਗਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚਾ 28 ਨੂੰ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਲਗਾਏਗਾ ਬੇਰੁਜ਼ਗਾਰਾਂ ਦੀ ਸੱਥ
Ad Position 24