15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਗੁਰਮਤਿ ਤੇ ਦਸਤਾਰ ਸਿਖਲਾਈ ਕੈਂਪ ’ਚ 55 ਬੱਚਿਆਂ ਨੇ ਲਿਆ ਉਤਸ਼ਾਹ ਨਾਲ ਭਾਗ

Ad Position 21
No active advertisement
ਅਜੀਤ ਡੈਸਕ 22-06-2026

ਲਹਿਰਾਗਾਗਾ, 21 ਜੂਨ (ਅਸ਼ੋਕ ਗਰਗ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਪਿੰਡ ਘੋੜੇਨਾਬ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 10 ਰੋਜ਼ਾ ਗੁਰਮਤਿ ਅਤੇ ਦਸਤਾਰ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ । ਇਸ ਕੈਂਪ ‘ਚ ਲਗਭਗ 55 ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਗੁਰਮਤਿ ਅਤੇ ਦਸਤਾਰ ਬੰਨ੍ਹਣ ਦੀ ਸਿਖਲਾਈ ਪ੍ਰਾਪਤ ਕੀਤੀ। ਕੈਂਪ ਦੌਰਾਨ ਗੁਰਮਤਿ ਦੀ ਸਿਖਲਾਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਗੁਰਸੇਵ ਸਿੰਘ ਘਰਾਚੋਂ ਵੱਲੋਂ ਦਿੱਤੀ ਗਈ, ਜਦਕਿ ਦਸਤਾਰ ਬੰਨ੍ਹਣ ਦੀ ਸਿਖਲਾਈ ਭਾਈ ਬਲਵਿੰਦਰ ਸਿੰਘ ਗਾਗਾ ਨੇ ਕਰਵਾਈ। ਕੈਂਪ ਦੇ ਅੰਤਿਮ ਦਿਨ ਬੱਚਿਆਂ ਦੇ ਆਪਸੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਬੱਚਿਆਂ ਨੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦਸਤਾਰ ਮੁਕਾਬਲੇ ਵਿੱਚ ਹਰਵਿੰਦਰ ਸਿੰਘ ਨੇ ਪਹਿਲਾ, ਜਸਵਿੰਦਰ ਸਿੰਘ ਨੇ ਦੂਜਾ ਅਤੇ ਹਰਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਮਨਮੀਤ ਸਿੰਘ ਨੂੰ ਵਿਸ਼ੇਸ਼ ਸਨਮਾਨ ਲਈ ਚੁਣਿਆ ਗਿਆ। ਜੇਤੂ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਵੱਲੋਂ ਦਸਤਾਰਾਂ, ਮੈਡਲ, ਸਰਟੀਫਿਕੇਟ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਵਿੱਚ ਸ਼ਾਮਿਲ ਸਾਰੇ ਬੱਚਿਆਂ ਨੂੰ ਵੀ ਸਰਟੀਫਿਕੇਟ ਅਤੇ ਧਾਰਮਿਕ ਸਾਹਿਤ ਭੇਟ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਕਿਹਾ ਕਿ ਦਸਤਾਰ ਸਿੱਖੀ ਦੀ ਸ਼ਾਨ ਅਤੇ ਸਿੱਖ ਕੌਮ ਦੀ ਵਿਲੱਖਣ ਪਹਿਚਾਣ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਹੈ ਅਤੇ ਹਰ ਸਿੱਖ ਨੂੰ ਇਸ ਦੀ ਮਹੱਤਤਾ ਨੂੰ ਸਮਝਦਿਆਂ ਆਪਣੀ ਵਿਰਾਸਤ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜ ਕੇ ਚੰਗਾ ਜੀਵਨ ਬਿਤਾਉਣ ਦੀ ਪ੍ਰੇਰਣਾ ਵੀ ਦਿੱਤੀ।ਇਸ ਮੌਕੇ ਲਖਵਿੰਦਰ ਸਿੰਘ ਲੱਖਾ ਸਰਪੰਚ, ਨਾਜਰ ਸਿੰਘ ਪ੍ਰਧਾਨ, ਹਰਬੰਸ ਸਿੰਘ, ਛੱਜੂ ਸਿੰਘ ਧਾਲੀਵਾਲ, ਅਰਸ਼ਦੀਪ ਸਿੰਘ ਮੁੱਖ ਗ੍ਰੰਥੀ, ਗੁਰਵਿੰਦਰ ਸਿੰਘ ਯੂਥ ਆਗੂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਵਿੱਚ ਧਾਰਮਿਕ ਲਿਟਰੇਚਰ ਵੀ ਮੁਫ਼ਤ ਵੰਡਿਆ ਗਿਆ। ਅੰਤ ਵਿੱਚ ਲੋਕਲ ਕਮੇਟੀ ਦੇ ਪ੍ਰਧਾਨ ਨਾਜਰ ਸਿੰਘ ਅਤੇ ਪਿੰਡ ਦੇ ਸਰਪੰਚ ਲਖਵਿੰਦਰ ਸਿੰਘ ਲੱਖਾ ਵਲੋਂ ਜਥੇਦਾਰ ਬਹਿਣੀਵਾਲ ਅਤੇ ਸ਼੍ਰੋਮਣੀ ਕਮੇਟੀ ਦੀ ਟੀਮ ਨੂੰ ਸਿਰੋਪਾ� ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਦਸਤਾਰ ਕੈਂਪ ਲਗਾਉਣ ਲਈ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨੂੰ ਕਮਜ਼ੋਰ ਨਹੀਂ ਸਗੋਂ ਦ੍ਰਿੜ ਇਰਾਦਿਆਂ ਵਾਲਾ ਪ੍ਰਧਾਨ ਮੰਤਰੀ ਚਾਹੀਦਾ ਹੈ - ਚੀਮਾ ਅਗਲੀ ਖ਼ਬਰ ਠੱਗੀ ਦੇ ਦੋਸ਼ਾਂ ’ਚ ਕਾਬੂ �ਮਹਿਲਾ ਦੀ ਜਾਇਦਾਦ ਕੁਰਕ ਕਰਕੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ: ਦਿਲਬਾਗ ਹਰੀਗੜ੍ਹ
Ad Position 24