15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਭਾਰਤ ਨੂੰ ਕਮਜ਼ੋਰ ਨਹੀਂ ਸਗੋਂ ਦ੍ਰਿੜ ਇਰਾਦਿਆਂ ਵਾਲਾ ਪ੍ਰਧਾਨ ਮੰਤਰੀ ਚਾਹੀਦਾ ਹੈ - ਚੀਮਾ

Ad Position 21
No active advertisement
ਅਜੀਤ ਡੈਸਕ 22-06-2026

ਸੰਗਰੂਰ 21 ਜੂਨ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ) – ਪੰਜਾਬ ਦੇ ਵਿੱਤ, ਕਰ, ਆਬਕਾਰੀ, ਯੋਜਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਭਾਰਤੀਆਂ ਨਾਲ ਵਾਪਰੀ ਹਰ ਦੁਖਦਾਈ ਘਟਨਾ ’ਤੇ ਭਾਰਤ ਦਾ ਸਟੈਂਡ ਸਪੱਸ਼ਟ ਅਤੇ ਦ੍ਰਿੜ ਹੋਣਾ ਚਾਹੀਦਾ ਹੈ। ਅੱਜ ਇੱੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਜੇਕਰ ਡੋਨਾਲਡ ਟਰੰਪ ਨਾਲ ਮੁਲਾਕਾਤ ਦੌਰਾਨ ਇਸ ਮੁੱਦੇ ਨੂੰ ਸਖਤੀ ਨਾਲ ਉਠਾਇਆ ਜਾਂਦਾ ਤਾਂ ਇਹ ਦੇਸ਼ ਦੇ ਸਨਮਾਨ ਅਤੇ ਆਪਣੇ ਨਾਗਰਿਕਾਂ ਪ੍ਰਤੀ ਜਿੰਮੇਵਾਰੀ ਦਾ ਸੰਦੇਸ਼ ਹੁੰਦਾ ਪਰ ਅਜਿਹਾ ਨਹੀਂ ਹੋ ਰਿਹਾ ਹੈ। ਇੰਟਰਨੈਸ਼ਨਲ ਪਲੇਟਫਾਰਮ ’ਤੇ ਭਾਰਤ ਦਾ ਲਗਾਤਾਰ ਅਪਮਾਨ ਹੋ ਰਿਹਾ ਹੈ! ਇਸ ਲਈ ਭਾਰਤ ਨੂੰ ਕਮਜ਼ੋਰ ਨਹੀਂ, ਸਗੋਂ ਦ੍ਰਿੜ ਇਰਾਦਿਆਂ ਵਾਲਾ ਪ੍ਰਧਾਨ ਮੰਤਰੀ ਚਾਹੀਦਾ ਹੈ ਜੋ ਹਰ ਭਾਰਤੀ ਦੀ ਆਵਾਜ਼ ਬਣੇ। ਇੱਕ ਪ੍ਰਸ਼ਨ ਦੇ ਉੱਤਰ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਸਲ ਕੰਮ ਧਰਮ ਪ੍ਰਚਾਰ ਕਰਨਾ ਹੈ ਪਰ ਮੌਜੂਦਾ ਸਮੇਂ ਵਿੱਚ ਇਸ ਸੰਸਥਾ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣੇ ਅਸਲ ਕਾਰਜ ਛੱਡ ਕੇ ਸੁਖਬੀਰ ਸਿੰਘ ਬਾਦਲ ਦੇ ਵਰਕਰ ਬਣ ਚੁੱਕੇ ਹਨ। ਉਨ੍ਹਾਂ ਮੁੜ ਸਪੱਸ਼ਟ ਕੀਤਾ ਕਿ ਵੀਡੀਓ ’ਚ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹਨ ਪਰ ਇਸ ਦੇ ਬਾਵਜੂਦ ਅਕਾਲੀ ਦਲ (ਬ) ਆਪਣੀ ਢਹਿ ਰਹੀ ਸਿਆਸੀ ਹੋਂਦ ਨੂੰ ਬਚਾਉਣ ਲਈ ਕੂੜ ਪ੍ਰਚਾਰ ਕਰ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਵੋਟ ਸੁਧਾਈ ਦੌਰਾਨ ਗੜਬੜੀਆਂ ਰੋਕਣ ਲਈ ਕਾਂਗਰਸ ਹੋਈ ਪੱਬਾਂ ਭਾਰ ਅਗਲੀ ਖ਼ਬਰ ਗੁਰਮਤਿ ਤੇ ਦਸਤਾਰ ਸਿਖਲਾਈ ਕੈਂਪ ’ਚ 55 ਬੱਚਿਆਂ ਨੇ ਲਿਆ ਉਤਸ਼ਾਹ ਨਾਲ ਭਾਗ
Ad Position 24